ਚੰਡੀਗੜ੍ਹ, 12 ਮਈ (ਪੰਜਾਬ ਮੇਲ)- ਪੰਜਾਬ ਸਰਕਾਰ ਨੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਸੰਜੀਵ ਅਰੋੜਾ ਦੇ ਤਿੰਨਾਂ ਮਹਿਕਮਿਆਂ ਨੂੰ ਤਿੰਨ ਹੋਰਨਾਂ ਮੰਤਰੀਆਂ ਦੇ ਹਵਾਲੇ ਕਰ ਦਿੱਤਾ ਹੈ। ਇਸ ਦੌਰਾਨ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੂੰ ਬਿਜਲੀ, ਹਰਜੋਤ ਸਿੰਘ ਬੈਂਸ ਨੂੰ ਸਥਾਨਕ ਸਰਕਾਰਾਂ ਵਿਭਾਗ ਅਤੇ ਅਮਨ ਅਰੋੜਾ ਨੂੰ ਸਨਅਤੀ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਸ਼ਨਿੱਚਰਵਾਰ ਨੂੰ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਵੱਖ-ਵੱਖ ਟਿਕਾਣਿਆਂ ‘ਤੇ ਛਾਪੇ ਮਾਰੇ ਗਏ ਸਨ। ਇਸ ਦੌਰਾਨ ਈ ਡੀ ਨੇ 12 ਘੰਟਿਆਂ ਦੀ ਕਾਰਵਾਈ ਤੋਂ ਬਾਅਦ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਦੇ ਨਾਲ ਹੀ ਉਨ੍ਹਾਂ ਕੋਲ ਮੌਜੂਦ ਸਥਾਨਕ ਸਰਕਾਰਾਂ ਵਿਭਾਗ, ਬਿਜਲੀ ਵਿਭਾਗ ਤੇ ਇੰਡਸਟਰੀ ਵਿਭਾਗ ਦਾ ਕੋਈ ਵੀ ਮੰਤਰੀ ਵਾਲੀ ਵਾਰਸ ਨਹੀਂ ਰਿਹਾ ਸੀ ਪਰ ਸੂਬਾ ਸਰਕਾਰ ਵਿਚ ਇਹ ਤਿੰਨੋਂ ਵਿਭਾਗ ਅਹਿਮ ਮੰਨੇ ਜਾਂਦੇ ਹਨ। ਇਸ ਲਈ ਤਿੰਨਾਂ ਨੂੰ ਖਾਲੀ ਨਹੀਂ ਛੱਡਿਆ ਜਾ ਸਕਦਾ ਕਿਉਂਕਿ ਪੰਜਾਬ ਵਿਚ ਗਰਮੀ ਦਾ ਸੀਜ਼ਨ ਆ ਗਿਆ ਹੈ ਤੇ ਬਿਜਲੀ ਦੀ ਵੰਡ ਸਬੰਧੀ ਅਹਿਮ ਫੈਸਲੇ ਲੈਣ ਦੇ ਮੱਦੇਨਜ਼ਰ ਇਹ ਵਿਭਾਗ ਤਰੁਣਪ੍ਰੀਤ ਸੌਂਦ ਨੂੰ ਸੌਂਪਿਆ ਗਿਆ ਹੈ।
ਪੰਜਾਬ ਸਰਕਾਰ ਨੇ ਸੰਜੀਵ ਅਰੋੜਾ ਕੋਲ ਮੌਜੂਦ ਤਿੰਨੋਂ ਵਿਭਾਗ ਹੋਰਨਾਂ ਮੰਤਰੀਆਂ ਨੂੰ ਸੌਂਪੇ

