#PUNJAB

ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਭਾਰਤੀਆਂ ਨਾਲ ਪਠਾਨਕੋਟ ‘ਚ ਮਿਲਣੀ 3 ਫਰਵਰੀ ਨੂੰ

ਅੰਮ੍ਰਿਤਸਰ, 30 ਜਨਵਰੀ (ਪੰਜਾਬ ਮੇਲ)- ਸੂਬਾ ਸਰਕਾਰ ਵੱਲੋਂ ਪ੍ਰਵਾਸੀ ਪੰਜਾਬੀ ਭਾਰਤੀਆਂ ਨਾਲ ਰਾਜ ਭਰ ਵਿਚ 3 ਫਰਵਰੀ ਤੋਂ ਮਿਲਣੀਆਂ ਕੀਤੀਆਂ ਜਾਣਗੀਆਂ, ਜਿਸ ਤਹਿਤ ਚਾਰ ਜ਼ਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਹੁਸ਼ਿਆਰਪੁਰ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ 3 ਫਰਵਰੀ ਨੂੰ ਸਵੇਰੇ 10 ਵਜੇ ਚਮਰੋੜ (ਮਿੰਨੀ ਗੋਆ), ਪਠਾਨਕੋਟ ਵਿਚ ਹੋਵੇਗੀ। ਇਹ ਜਾਣਕਾਰੀ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਐੱਨ.ਆਰ.ਆਈ. ਮਿਲਣੀ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ। ਇਨ੍ਹਾਂ ਮਿਲਣੀਆਂ ਦਾ ਮੰਤਵ ਪ੍ਰਵਾਸੀ ਪੰਜਾਬੀਆਂ ਦੇ ਮਸਲੇ ਹੱਲ ਕਰਨਾ ਹੈ। ਇਸ ਲਈ ਮੌਕੇ ‘ਤੇ ਹੀ ਰਜਿਸਟਰੇਸ਼ਨ ਕਾਊਂਟਰ ਲਾਏ ਜਾਣਗੇ ਤੇ ਆਨਲਾਈਨ ਰਜਿਸਟਰੇਸ਼ਨ ਵੀ ਕਰਵਾਈ ਜਾ ਸਕਦੀ ਹੈ।