#AMERICA

ਫਰਿਜ਼ਨੋ ਵਿਖੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੀ 301 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਹੋਏ ਵਿਸ਼ੇਸ਼ ਸਮਾਗਮ

ਫਰਿਜ਼ਨੋ, 6 ਮਈ (ਪੰਜਾਬ ਮੇਲ)- ਗੁਰਦੁਆਰਾ ਦਰਬਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਖੇ ਸਿੱਖ ਕੌਮ ਦੇ ਮਹਾਨ ਜਰਨੈਲ ਅਤੇ ਆਗੂ ਜੱਸਾ ਸਿੰਘ ਰਾਮਗੜ੍ਹੀਆ ਦੀ 301 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ ਗਏ। ਪਾਠ ਦੇ ਭੋਗ ਉਪਰੰਤ ਹਫਤਾਵਾਰੀ ਧਾਰਮਿਕ ਦੀਵਾਨ ਸਜਾਏ ਗਏ, ਜਿਨ੍ਹਾਂ ਦੀ ਸ਼ੁਰੂਆਤ ਗੁਰੂਘਰ ਅੰਦਰ ਚਲਾਏ ਜਾ ਰਹੇ ਪੰਜਾਬੀ ਸਕੂਲ ਦੇ ਬੱਚਿਆਂ ਨੇ ਸ਼ਬਦ ਗਾਇਨ ਕਰਨ ਨਾਲ ਕੀਤੀ। ਇਸ ਉਪਰੰਤ ਭਾਈ ਗੁਰਮੀਤ ਸਿੰਘ ਅਤੇ ਜੱਥੇ ਨੇ ਕੀਰਤਨ ਰਾਹੀਂ ਹਾਜ਼ਰੀ ਲਾਉਂਦੇ ਹੋਏ ਗੁਰਬਾਣੀ ਸਰਵਨ ਕਰਵਾਈ। ਇਸੇ ਤਰ੍ਹਾਂ ਗੁਰੂਘਰ ਦੇ ਹਜ਼ੂਰੀ ਰਾਗੀ ਭਾਈ ਹਰਬਲਜੀਤ ਸਿੰਘ ਅਤੇ ਸਾਥੀਆਂ ਨੇ ਸੰਗਤਾਂ ਨੂੰ ਨਿਰੋਲ ਗੁਰਬਾਣੀ ਅਤੇ ਗੁਰਮਤਿ ਨਾਲ ਜੋੜਿਆ।  ਇਸ ਉਪਰੰਤ ਸ. ਫੌਜਾ ਸਿੰਘ ਸਾਗਰ ਅਤੇ ਸਾਥੀਆਂ ਢਾਡੀ ਜੱਥੇ ਨੇ ਜੋਸ਼ੀਲੀਆਂ ਵਾਰਾਂ ਸੁਣਾਉਂਦੇ ਹੋਏ ਸਿੱਖ ਕੌਮ ਦੇ ਮਹਾਨ ਜਰਨੈਲ ਸ. ਜੱਸਾ ਸਿੰਘ ਰਾਮਗੜ੍ਹੀਆਂ ਦੇ ਜੀਵਨ ਅਤੇ ਇਤਿਹਾਸ ਨੂੰ ਸਾਂਝਾ ਕੀਤਾ। ਸਟੇਜ ਸਕੱਤਰ ਦੀ ਸੇਵਾ ਨਿਭਾਉਂਦੇ ਹੋਏ ਭਾਈ ਜਸਪਾਲ ਸਿੰਘ ਨੇ ਸਿੱਖ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦੇ ਜੀਵਨ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਤੋਂ ਇਲਾਵਾ ਹੋਰ ਬਹੁਤ ਸਾਰੇ ਵਿਦਵਾਨਾਂ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਅਤੇ ਜਿੱਥੇ ਸਿੱਖ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦੀ ਸਿੱਖ ਕੌਮ ਨੂੰ ਬਹਾਦਰ ਬਣਾਉਣ ਦੀ ਗੱਲ ਕੀਤੀ, ਉੱਥੇ ਸਮੂਹ ਪ੍ਰਬੰਧਕਾਂ ਅਤੇ ਸੰਗਤ ਦਾ ਧੰਨਵਾਦ ਵੀ ਕੀਤਾ। ਸਮੁੱਚੇ ਪ੍ਰੋਗਰਾਮ ਦੀ ਸੇਵਾ ਸ. ਰੇਸ਼ਮ ਸਿੰਘ, ਸਮੂਹ ਟਰੱਕਰਜ਼ ਅਤੇ ਸਹਿਯੋਗੀ ਸੰਗਤਾਂ ਵੱਲੋਂ ਨਿਭਾਈ ਗਈ। ਸਮੁੱਚੇ ਪ੍ਰੋਗਰਾਮ ਗੁਰੂ ਦੇ ਲੰਗਰ ਅਤੁੱਟ ਵਰਤੇ।