ਚੰਡੀਗੜ੍ਹ, 23 ਦਸੰਬਰ (ਪੰਜਾਬ ਮੇਲ)- ਫਿਰੋਜ਼ਪੁਰ ਜੇਲ੍ਹ ਤੋਂ 43 ਹਜ਼ਾਰ ਫੋਨ ਕਾਲਾਂ ਦੇ ਮਾਮਲੇ ‘ਚ ਆਪਣੀ ਡਿਊਟੀ ਵਿਚ ਲਾਪ੍ਰਵਾਹੀ ਤੇ ਜਾਂਚ ਦੀ ਨਿਗਰਾਨੀ ਕਰਨ ‘ਚ ਨਾਕਾਮ ਰਹਿਣ ‘ਤੇ ਸਪੈਸ਼ਲ ਸਰਵਿਸਿਜ਼ ਅਪਰੇਸ਼ਨ ਸੈੱਲ ਦੇ ਏ.ਆਈ.ਜੀ. ਲਖਬੀਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਕੇਸ ਦੇ ਜਾਂਚ ਅਧਿਕਾਰੀ ਇੰਸਪੈਕਟਰ ਬਲਦੇਵ ਸਿੰਘ ਨੂੰ ਵੀ ਮੁਅੱਤਲ ਕੀਤਾ ਗਿਆ ਹੈ। ਐੱਸ.ਐੱਸ.ਪੀ. ਜੇ ਐਲਨਚੇਜ਼ੀਅਨ ਨੂੰ ਕੇਸ ਦਾ ਜਾਂਚ ਅਫਸਰ ਨਿਯੁਕਤ ਕੀਤਾ ਗਿਆ ਹੈ। ਉਹ ਕਾਊਂਟਰ ਇੰਟੈਲੀਜੈਂਸ ਦੇ ਏ.ਆਈ.ਜੀ. ਵੀ ਹਨ। ਉਨ੍ਹਾਂ ਨੂੰ ਪੰਜਾਬ ਪੁਲਿਸ ਕਾਊਂਟਰ-ਇੰਟੈਲੀਜੈਂਸ ਵਿੰਗ ਐੱਸ.ਐੱਸ.ਓ.ਸੀ. ਦਾ ਵਾਧੂ ਚਾਰਜ ਦਿੱਤਾ ਗਿਆ ਹੈ।