#EUROPE

ਬਰਤਾਨੀਆ ਦੇ ਸਾਬਕਾ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੇ ਸੰਸਦ ਦੀ ਮੈਂਬਰਸ਼ਿਪ ਛੱਡੀ

ਲੰਡਨ, 10 ਜੂਨ (ਪੰਜਾਬ ਮੇਲ)- ਬਰਤਾਨੀਆ ਦੇ ਸਾਬਕਾ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੇ ਅਚਾਨਕ ਸੰਸਦ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਕੇ ਪੂਰੇ ਦੇਸ਼ ਨੂੰ ਹੈਰਾਨ ਕਰ ਦਿੱਤਾ। ਉਨ੍ਹਾਂ ਨੇ ਇਹ ਕਦਮ ਸੰਸਦੀ ਕਮੇਟੀ ਦੇ ਉਸ ਬਿਆਨ ਤੋਂ ਬਾਅਦ ਚੁੱਕਿਆ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਜੌਹਨਸਨ ਨੇ ਪ੍ਰਧਾਨ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਕੋਵਿਡ-19 ਦੀ ਰੋਕਥਾਮ ਲਈ ਲਾਗੂ ਲੌਕਡਾਊਨ ਦੀ ਉਲੰਘਣਾ ਕਰਦਿਆਂ ’10 ਡਾਊਨਿੰਗ ਸਟ੍ਰੀਟ’ (ਪ੍ਰਧਾਨ ਮੰਤਰੀ ਦੀ ਰਿਹਾਇਸ਼) ‘ਤੇ ਪਾਰਟੀਆਂ ਕਰਨ ਦੇ ਮਾਮਲੇ ‘ਚ ਸੰਸਦ ਨੂੰ ਗੁੰਮਰਾਹ ਕੀਤਾ ਸੀ। ਇਸ ਕਾਰਨ ਉਨ੍ਹਾਂ ‘ਤੇ ਪਾਬੰਦੀਆਂ ਲਗਾਈਆਂ ਜਾ ਸਕਦੀਆਂ ਹਨ। ਜੌਹਨਸਨ (58) ਇਸ ਮਾਮਲੇ ‘ਚ ਸੰਸਦੀ ਕਮੇਟੀ ਦੀ ਜਾਂਚ ਦਾ ਸਾਹਮਣਾ ਕਰ ਰਹੇ ਹਨ।

Leave a comment