#PUNJAB

ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ : ਬਹੁਜਨ ਸਮਾਜ ਪਾਰਟੀ ਅੰਬੇਦਕਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਸਮਰਥਨ ਦੇਣ ਦਾ ਐਲਾਨ

ਸੁਲਤਾਨਪੁਰ ਲੋਧੀ, 11 ਦਸੰਬਰ (ਪੰਜਾਬ ਮੇਲ)-ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਤੋਂ ਪਹਿਲਾਂ ਸੁਲਤਾਨਪੁਰ ਲੋਧੀ ਦੀ ਸਿਆਸਤ ‘ਚ ਵੱਡਾ ਫੇਰਬਦਲ ਹੋਇਆ ਹੈ। ਦਰਅਸਲ ਬਹੁਜਨ ਸਮਾਜ ਪਾਰਟੀ ਅੰਬੇਦਕਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ ਹੈ।   ਸੁਲਤਾਨਪੁਰ ਲੋਧੀ ‘ਚ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਮੱਦੇਨਜ਼ਰ ਰਾਜਨੀਤਿਕ ਪਟਖੇਡੇ ਤੇਜ਼ ਹੋ ਗਏ ਹਨ। ਇਸ ਦੌਰਾਨ ਬਹੁਜਨ ਸਮਾਜ ਪਾਰਟੀ ਅੰਬੇਦਕਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦਾ ਖੁੱਲ੍ਹਾ ਸਮਰਥਨ ਕਰਨ ਨਾਲ ਚੋਣਾਂ ਦਾ ਮਾਹੌਲ ਹੋਰ ਗਰਮ ਹੋ ਗਿਆ ਹੈ। ਪਾਰਟੀ ਵੱਲੋਂ ਕੀਤੇ ਗਏ ਇਸ ਮਹੱਤਵਪੂਰਨ ਐਲਾਨ ਨੂੰ ਮਾਹਿਰ ਇਲਾਕੇ ਦੀ ਸਿਆਸੀ ਦਿਸ਼ਾ ਵਿੱਚ ਵੱਡਾ ਮੋੜ ਮੰਨ ਰਹੇ ਹਨ। ਬੀ. ਐੱਸ. ਪੀ. ਅੰਬੇਦਕਰ ਦਾ ਸਮਰਥਨ ਮਿਲਣ ਨਾਲ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹੌਸਲੇ ਬੁਲੰਦ ਹੋਏ ਹਨ ਅਤੇ ਚੋਣੀ ਅੰਦਾਜ਼ੇ ਵੀ ਬਦਲੇ ਹਨ।