#PUNJAB

ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਮਹਾਨ ਗੁਰਮਤਿ ਸਮਾਗਮ ਸੰਪਨ

– ਸਿੱਖ ਪੰਥ ਦੇ ਮਹਾਨ ਵਿਦਵਾਨ ਤੇ ਕਥਾਵਾਚਕ ਗਿਆਨੀ ਸਾਹਿਬ ਸਿੰਘ ਸ਼ਾਹਬਾਦ ਮਾਰਕੰਡਾ ਵਾਲਿਆਂ ਨੂੰ ਵਿਸ਼ੇਸ਼ ਤੌਰ ਤੇ ਕੀਤਾ ਗਿਆ ਸਨਮਾਨਿਤ
– ਗੁਰਮਤਿ ਸਮਾਗਮ ਅੰਦਰ ਸੰਗਤਾਂ ਨੇ ਵੱਡੀ ਗਿਣਤੀ ‘ਚ ਆਪਣੀਆਂ  ਹਾਜ਼ਰੀਆਂ ਭਰੀਆਂ
– ਪੰਥ ਦੇ ਪ੍ਰਸਿੱਧ ਕੀਰਤਨੀ ਜੱਥਿਆਂ ਨੇ ਸੰਗਤਾਂ ਨੂੰ ਕੀਤਾ ਨਿਹਾਲ
ਲੁਧਿਆਣਾ, 24 ਅਕਤੂਬਰ (ਪੰਜਾਬ ਮੇਲ)- ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਦੀ ਪ੍ਰਬੰਧਕ ਕਮੇਟੀ ਵੱਲੋਂ  ਬੜੀ ਸ਼ਰਧਾ ਭਾਵਨਾ ਨਾਲ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਆਯੋਜਿਤ ਕੀਤਾ ਗਿਆ ਮਹਾਨ ਤਿੰਨ ਰੋਜ਼ਾ ਗੁਰਮਤਿ ਸਮਾਗਮ ਬੀਤੀ ਰਾਤ ਸੰਪਨ ਹੋਇਆ। ਜਿਸ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਸ਼ੌਕੀਨ ਸਿੰਘ ਤੇ ਭਾਈ ਗੁਰਚਰਨ ਸਿੰਘ  ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਸਮੇਤ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸ਼ਬਦੀ ਜੱਥਾ ਲੁਧਿਆਣਾ ਦੇ ਕੀਰਤਨੀ ਜੱਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ, ਉੱਥੇ ਨਾਲ ਹੀ ਸਿੱਖ ਪੰਥ ਦੇ ਮਹਾਨ ਵਿਦਵਾਨ ਤੇ ਉੱਘੇ ਕਥਾਵਾਚਕ ਗਿਆਨੀ ਸਾਹਿਬ ਸਿੰਘ ਸ਼ਾਹਬਾਦ ਮਾਰਕੰਡਾ ਵਾਲਿਆਂ ਨੇ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੇ ਜੀਵਨ ਫਲਸਫੇ ਤੇ ਸਿੱਖਿਆਵਾਂ ਦੇ ਉਪਰ ਖੋਜ਼ ਭਰਪੂਰ ਚਾਨਣਾ ਪਾਇਆ।
ਉਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸ਼ਬਦ ਗੁਰੂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਦਰਜ ਗੁਰੂ ਸਾਹਿਬਾਨ ਤੇ ਭਗਤਾਂ ਦੀ ਬਾਣੀ ਸਾਨੂੰ ਜਿੱਥੇ ਸਾਨੂੰ ਅਧਿਆਤਮਕ ਤੇ ਰੂਹਾਨੀਅਤ ਦਾ ਸਕੂਨ ਪ੍ਰਦਾਨ ਕਰਦੀ ਹੈ, ਉੱਥੇ ਨਾਲ ਹੀ ਅਕਾਲ ਪੁਰਖ ਦੀ ਬੰਦਗੀ ਕਰਨ ਦਾ ਸ਼ੰਦੇਸ਼ ਵੀ ਦੇਦੀ ਹੈ।। ਉਹਨਾਂ ਨੇ ਕਿਹਾ ਕਿ ਮੌਜੂਦਾ ਸਮੇਂ ਅੰਦਰ ਬਾਬਾ  ਬੁੱਢਾ ਜੀ ਵੱਲੋਂ ਬਖ਼ਸ਼ੇ ਸੇਵਾ ਤੇ ਸਿਮਰਨ ਦੇ ਸੰਕਲਪ  ਨੂੰ ਸੰਭਾਲਣ ਦੀ ਮੁੱਖ ਜ਼ਰੂਰਤ ਹੈ ਤਾਂ ਹੀ ਹਰ ਬੱਚਾ ਆਪਣੇ ਅੰਦਰ ਗੁਰਸਿੱਖੀ ਵਾਲਾ ਜ਼ਜਬਾ ਪੈਦਾ ਕਰਕੇ ਗੁਰੂ ਵਾਲਾ ਬਣ ਸਕਦਾ ਹੈ ।  ਇਸ ਦੌਰਾਨ ਉਨ੍ਹਾਂ ਨੇ ਸੰਗਤਾਂ ਨੂੰ ਧਰਮ ਦੇ ਮਾਰਗ ਤੇ ਚੱਲਣ ਦੀ ਪ੍ਰੇਣਾ ਦਿੱਤੀ । ਸਮਾਗਮ ਦੀ ਸਮਾਪਤੀ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸ. ਇੰਦਰਜੀਤ ਸਿੰਘ ਮੱਕੜ ਨੇ ਸੰਗਤਾਂ ਦਾ ਧੰਨਵਾਦ ਪ੍ਰਗਟ ਕੀਤਾ ਅਤੇ ਆਪਣੇ ਸਾਥੀ ਮੈਬਰਾਂ ਦੇ ਨਾਲ ਜਿੱਥੇ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਅਤੇ ਸ. ਇੰਦਰਜੀਤ ਸਿੰਘ ਮੱਕੜ ਵੱਲੋ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ ਉੱਥੇ ਨਾਲ ਹੀ ਗਿਆਨੀ ਜਗਤਾਰ ਸਿੰਘ ਜੀ ਸਾਬਕਾ ਹੈਡ ਗ੍ਰੰਥੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ.ਇੰਦਰਜੀਤ ਸਿੰਘ ਮੱਕੜ, ਸ.ਤੇਜਿੰਦਰਪਾਲ ਸਿੰਘ ਵੱਲੋ ਸਿੱਖ ਪੰਥ ਦੇ ਮਹਾਨ ਵਿਦਵਾਨ ਤੇ ਕਥਾਵਾਚਕ ਗਿਆਨੀ ਸਾਹਿਬ ਸਿੰਘ ਸ਼ਾਹਬਾਦ ਮਾਰਕੰਡਾ ਵਾਲਿਆਂ ਨੂੰ ਉਨ੍ਹਾਂ ਵੱਲੋ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਨਿਭਾਈਆਂ ਜਾ ਰਹੀਆਂ ਵੱਡਮੁਲੀਆਂ ਸੇਵਾਵਾਂ ਬਦਲੇ ਵਿਸ਼ੇਸ਼ ਤੌਰ ਤੇ ਗੁਰਦੁਆਰਾ ਸਾਹਿਬ ਦੀ ਸਮੁੱਚੀ ਪ੍ਰਬੰਧਕ ਕਮੇਟੀ ਵੱਲੋਯਾਦਗਾਰੀ ਸਨਮਾਨ ਨਾਲ ਨਿਵਾਜਿਆ ਗਿਆ।
ਇਸ ਸਮੇਂ ਕੀਰਤਨ ਸਮਾਗਮ ਅੰਦਰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਅਹੁਦੇਦਾਰ ਸ.ਜਗਦੇਵ ਸਿੰਘ ਕਲਸੀ, ਸ ਮਹਿੰਦਰ ਸਿੰਘ ਡੰਗ, ਜਗਜੀਤ ਸਿੰਘ ਆਹੂਜਾ,ਅਤੱਰ ਸਿੰਘ ਮੱਕੜ, ਬਲਜੀਤ ਸਿੰਘ ਬਾਵਾ, ਹਰਬੰਸ ਸਿੰਘ ਰਾਜਾ, ਭੁਪਿੰਦਰ ਸਿੰਘ ਮਨੀ ਜਿਊਲਰਜ਼, ਗੁਰਦੀਪ ਸਿੰਘ ਡੀਮਾਰਟੇ, ਦਲੀਪ ਸਿੰਘ ਖੁਰਾਣਾ ,ਬਲਬੀਰ ਸਿੰਘ ਭਾਟੀਆ, ਤਜਿੰਦਰ ਸਿੰਘ ਪਿੰਕੀ, ਹਰਪਾਲ ਸਿੰਘ ਖਾਲਸਾ, ਅਵਤਾਰ ਸਿੰਘ ਬੀ.ਕੇ, ਭੁਪਿੰਦਰ ਸਿੰਘ ਅਰੋੜਾ, ਪਰਮਜੀਤ ਸਿੰਘ ਸੇਠੀ, ਰਜਿੰਦਰ ਸਿੰਘ ਡੰਗ, ਅਵਤਾਰ ਸਿੰਘ ਮਿੱਡਾ, ਹਰਪ੍ਰੀਤ ਸਿੰਘ ਨੀਟੂ, ਪ੍ਰਿਤਪਾਲ ਸਿੰਘ, ਰਣਜੀਤ ਸਿੰਘ ਖਾਲਸਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।

Leave a comment