ਲੁਧਿਆਣਾ, 16 ਨਵੰਬਰ (ਪੰਜਾਬ ਮੇਲ)- ਗਿਆਸਪੁਰਾ ਵਿਖੇ ਹਰ ਸਾਲ ਵਾਂਗ ਵਿਸ਼ਵਕਰਮਾ ਦਿਵਸ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਅਮਰਜੀਤ ਸਿੰਘ ਭੁਰਜੀ ਅਤੇ ਅਰਵਿੰਦਰ ਸਿੰਘ ਲਾਡੀ ਦੀ ਅਗਵਾਈ ਹੇਠ ਮਨਾਏ ਗਏ ਵਿਸ਼ਵਕਰਮਾ ਦਿਹਾੜੇ ਮੌਕੇ ਕਾਰੀਗਰਾਂ ਵੱਲੋਂ ਫੈਕਟਰੀ ’ਚ ਮਸ਼ੀਨਾਂ ਅਤੇ ਔਜ਼ਾਰਾਂ ਦੀ ਪੂਜਾ ਕੀਤੀ ਗਈ।
ਇਸ ਮੌਕੇ ਸਮੂਹ ਕਿਰਤੀਆਂ ਨੂੰ ਬਾਬਾ ਵਿਸ਼ਵਕਰਮਾ ਦਿਵਸ ਦੀ ਮੁਬਾਰਕਬਾਦ ਦਿੰਦੇ ਹੋਏ ਅਮਰਜੀਤ ਸਿੰਘ ਭੁਰਜੀ ਅਤੇ ਅਰਵਿੰਦਰ ਸਿੰਘ ਲਾਡੀ ਨੇ ਇਸ ਦਿਨ ਦੀ ਮਹੱਤਤਾ ’ਤੇ ਵੀ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਭਗਵਾਨ ਵਿਸਵਕਰਮਾ ਦੇ ਦਿਖਾਏ ਰਾਹ ’ਤੇ ਚੱਲਦੇ ਹੋਏ ਵਿਸ਼ਵਕਰਮਾ ਭਾਈਚਾਰੇ ਨੇ ਸੱਚੀ-ਸੁੱਚੀ ਕਿਰਤ ਕਰਦਿਆਂ ਭਾਰਤ ਤੇ ਪੰਜਾਬ ਸਮੇਤ ਵਿਸ਼ਵ ਦੇ ਵੱਖ-ਵੱਖ ਖੇਤਰਾਂ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਪਾਇਆ ਹੈ। ਬੁਲਾਰਿਆ ਨੇ ਕਿਹਾ ਕਿ ਸਾਰੀ ਦੁਨੀਆਂ ਬਾਬਾ ਜੀ ਨੂੰ ਆਪਣਾ ਇਸ਼ਟ ਮੰਨਦੀ ਹੈ। ਇਸ ਦਿਨ ਸਾਰੇ ਔਜ਼ਾਰਾਂ ਨੂੰ ਦੁੱਧ ਨਾਲ ਇਸ਼ਨਾਨ ਕਰਵਾ ਕੇ ਉਨ੍ਹਾਂ ਦੀ ਪੂਜਾ ਕੀਤੀ ਜਾਂਦੀ ਹੈ ਅਤੇ ਜਗਤ ਗੁਰੂ ਤੋਂ ਨਵੇਂ ਯੁੱਗ ਦੇ ਹਿਸਾਬ ਨਾਲ ਚੱਲਣ ਦੀ ਸ਼ਕਤੀ ਅਤੇ ਕਾਮਯਾਬੀ ਦੀਆਂ ਮੰਜ਼ਿਲਾਂ ਛੁਹਣ ਦੀਆਂ ਅਸੀਸਾਂ ਮੰਗੀਆਂ ਜਾਂਦੀਆਂ ਹਨ। ਇਸ ਮੌਕੇ ਕਾਰੋਬਾਰਾਂ ਦੀ ਤਰੱਕੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ ਗਈ ਅਤੇ ਆਈਆਂ ਹੋਈਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਰਦੀਪ ਸਿੰਘ ਖਾਲਸਾ, ਜਰਨੈਲ ਸਿੰਘ, ਸਵਰਨ ਸਿੰਘ, ਬਲਦੇਵ ਸਿੰਘ, ਮਨਵੀਰ ਸਿੰਘ, ਸਤਵਿੰਦਰ ਸਿੰਘ, ਬਲਵੰਤ ਸਿੰਘ ਸੈਣੀ, ਚਮਨ ਸਿੰਘ, ਈਸ਼ਰ ਸਿੰਘ, ਰੇਸ਼ਮ ਸਿੰਘ, ਪਿਆਰਾ ਸਿੰਘ, ਨਿਰਵੈਰ ਸਿੰਘ, ਮਨਿੰਦਰ ਕੌਰ, ਸੁਖਵੀਤ ਕੌਰ, ਗੁਰਪ੍ਰੀਤ ਕੌਰ ਭੁੱਲਰ, ਈਸ਼ਰ ਕੌਰ, ਮਨਜੀਤ ਕੌਰ ਰੋਪੜ, ਸਰਬਜੀਤ ਕੌਰ ਖੰਨਾ, ਆਤਮਾ ਕੌਰ, ਰਾਜਦੀਪ ਕੌਰ, ਰੁਪਿੰਦਰ ਕੌਰ ਅਤੇ ਸਵਰਨ ਪਾਲ ਸਿੰਘ ਹਾਜ਼ਰ ਸਨ।