ਚੰਡੀਗੜ੍ਹ, 16 ਮਾਰਚ (ਪੰਜਾਬ ਮੇਲ)- ਪੰਜਾਬ ਸਰਕਾਰ ਨੇ ਬਾਲ ਮੁਕੰਦ ਸ਼ਰਮਾ ਨੂੰ ਪੰਜਾਬ ਰਾਜ ਖੁਰਾਕ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਮਾਰਕਫੈੱਡ ਵਿਚ ਜ਼ਿਲ੍ਹਾ ਮੈਨੇਜਰ ਵਜੋਂ ਆਪਣੇ ਕਰੀਅਰ ਦੀ ਸ਼ੁਰੂਆਤ ਕਰਦਿਆਂ ਉਨ੍ਹਾਂ ਸ਼ਾਨਦਾਰ ਸੇਵਾਵਾਂ ਨਿਭਾਈਆਂ। ਉਨ੍ਹਾਂ ਫੂਡ ਪ੍ਰੋਸੈਸਿੰਗ ਸੈਕਟਰ ਵਿਚ ਮਾਰਕਫੈੱਡ ਨੂੰ ਇੱਕ ਬ੍ਰਾਂਡ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਈ।