#PUNJAB

ਬਿਕਰਮ ਮਜੀਠੀਆ ਦੀ ਨਿਆਇਕ ਹਿਰਾਸਤ 14 ਦਿਨ ਵਧਾਈ; ਅਗਲੀ ਪੇਸ਼ੀ 28 ਅਗਸਤ ਨੂੰ

-ਵੀਡੀਓ ਕਾਨਫਰੰਸਿੰਗ ਰਾਹੀਂ ਭੁਗਤੀ ਪੇਸ਼ੀ
ਮੋਹਾਲੀ, 15 ਅਗਸਤ (ਪੰਜਾਬ ਮੇਲ)- ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕਥਿਤ ਦੋਸ਼ਾਂ ਅਧੀਨ ਨਾਭਾ ਦੀ ਨਿਊ ਜੇਲ ਵਿਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ‘ਚ ਮੁਹਾਲੀ ਦੀ ਅਦਾਲਤ ਨੇ ਮੁੜ੍ਹ 14 ਦਿਨਾਂ ਦਾ ਵਾਧਾ ਕੀਤਾ ਹੈ। ਉਨ੍ਹਾਂ ਦੀ ਅਗਲੀ ਪੇਸ਼ੀ 28 ਅਗਸਤ ਨੂੰ ਹੋਵੇਗੀ।
ਮਜੀਠੀਆ ਨੂੰ ਨਿੱਜੀ ਤੌਰ ਤੇ ਅਦਾਲਤ ਵਿਚ ਪੇਸ਼ ਨਹੀਂ ਕੀਤਾ ਗਿਆ। ਉਨ੍ਹਾਂ ਦੀ ਜੇਲ੍ਹ ਵਿਚੋਂ ਵੀਡੀਓ ਕਾਨਫਰੰਸਿੰਗ ਰਾਹੀਂ ਹੀ ਪੇਸ਼ੀ ਕਰਾਈ ਗਈ।