#PUNJAB

ਬਿਕਰਮ ਸਿੰਘ ਮਜੀਠੀਆ ਨੂੰ ਨਵੇਂ ਸੰਮਨ ਜਾਰੀ 18 ਨੂੰ ਪੇਸ਼ ਹੋਣ ਦੇ ਹੁਕਮ

ਪਟਿਆਲਾ, 11 ਜੁਲਾਈ (ਪੰਜਾਬ ਮੇਲ)- ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਪੁਲਿਸ ਨੇ ਨਵੇਂ ਸੰਮਨ ਜਾਰੀ ਕੀਤੇ ਹਨ। ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਮਜੀਠੀਆ ਨੂੰ 18 ਜੁਲਾਈ ਨੂੰ ਸਵੇਰੇ 11 ਵਜੇ ਪੁਲਿਸ ਲਾਈਨ ਪਟਿਆਲਾ ਵਿਖੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਵਰਣਨਯੋਗ ਹੈ ਕਿ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠਲੀ ਸਿਟ ਵਲੋਂ ਮਜੀਠੀਆ ਨੂੰ ਡਰੱਗ ਕੇਸ ਵਿਚ ਪਹਿਲੇ ਵੀ ਸੰਮਨ ਜਾਰੀ ਕੀਤੇ ਗਏ ਸਨ, ਉਨ੍ਹਾਂ ਹੁਕਮਾਂ ਨੂੰ ਮਜੀਠੀਆ ਨੇ ਹਾਈਕੋਰਟ ਵਿਚ ਚੁਣੌਤੀ ਦਿੱਤੀ ਸੀ। ਇਸ ਤੋਂ ਬਾਅਦ ਪੁਲਿਸ ਨੇ ਉਹ ਸੰਮਨ ਵਾਪਸ ਲੈ ਲਏ ਸਨ। ਵਰਣਨਯੋਗ ਹੈ ਕਿ 20 ਦਸੰਬਰ 2021 ਨੂੰ ਮਜੀਠੀਆ ਵਿਰੁੱਧ ਐੱਨ.ਡੀ.ਪੀ.ਐੱਸ. ਐਕਟ ਅਧੀਨ ਮੋਹਾਲੀ ਵਿਚ ਕੇਸ ਦਰਜ ਕੀਤਾ ਗਿਆ ਸੀ ਅਤੇ ਉਸ ਕੇਸ ਵਿਚ ਮਜੀਠੀਆ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲੀ ਹੋਈ ਹੈ।