#OTHERS

ਬ੍ਰਾਜ਼ੀਲ ‘ਚ ਯਾਤਰੀ ਹਵਾਈ ਜਹਾਜ਼ ਹੋਇਆ ਕ੍ਰੈਸ਼

ਜਹਾਜ਼ ‘ਚ ਸਵਾਰ ਸਾਰੇ 62 ਲੋਕਾਂ ਦੀ ਹੋਈ ਮੌਤ
ਬ੍ਰਾਜ਼ੀਲ, 10 ਅਗਸਤ (ਪੰਜਾਬ ਮੇਲ)- ਬ੍ਰਾਜ਼ੀਲ ‘ਚ ਇਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਕੁਝ ਦੇਰ ਪਹਿਲਾਂ ਇਕ ਯਾਤਰੀ ਹਵਾਈ ਜਹਾਜ਼ ਕ੍ਰੈਸ਼ ਹੋ ਗਿਆ ਸੀ। ਹੁਣ ਉਸ ਬਾਰੇ ਵੱਡੀ ਅਪਡੇਟ ਆ ਰਹੀ ਹੈ ਕਿ ਉਸ ‘ਚ ਸਵਾਰ ਸਾਰੇ 62 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ ਕਿਸੇ ‘ਚੋਂ ਕੋਈ ਵੀ ਨਹੀਂ ਬਚ ਸਕਿਆ ਹੈ।
ਜ਼ਿਕਰਯੋਗ ਹੈ ਕਿ ਕੁਝ ਦੇਰ ਪਹਿਲਾਂ ਬ੍ਰਾਜ਼ੀਲ ਦੇ ਵਿਨਹੇਡੋ ‘ਚ ਇਕ ਹਵਾਈ ਜਹਾਜ਼ ਕ੍ਰੈਸ਼ ਹੋ ਗਿਆ ਸੀ, ਜਿਸ ‘ਚ 60 ਤੋਂ ਵੱਧ ਲੋਕਾਂ ਦੇ ਸਵਾਰ ਹੋਣ ਦੀ ਜਾਣਕਾਰੀ ਮਿਲੀ ਸੀ। ਇਸ ਹਾਦਸੇ ਦੀ ਇਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ‘ਚ ਦੇਖਿਆ ਜਾ ਸਕਦਾ ਹੈ ਕਿ ਇਕ ਜਹਾਜ਼ ਹਵਾ ਵਿਚ ਉੱਡਦਾ ਹੋਇਆ ਅਚਾਨਕ ਹੀ ਜ਼ਮੀਨ ‘ਤੇ ਆ ਡਿੱਗਦਾ ਹੈ।