#CANADA

ਬ੍ਰਿਟਿਸ ਕੋਲੰਬੀਆ ਦੇ ਜੰਗਲਾਂ ’ਚ ਲੱਗੀ ਭਿਆਨਕ ਅੱਗ ਕਾਰਨ 20 ਹਜ਼ਾਰ ਲੋਕ ਬੇਘਰ

ਸਰਕਾਰ ਵੱਲੋਂ ਸੂਬੇ ’ਚ ਐਮਰਜੰਸੀ ਦਾ ਐਲਾਨ
ਵੈਨਕੂਵਰ, 19 ਅਗਸਤ (ਪੰਜਾਬ ਮੇਲ)- ਕੈਨੇਡਾ ਦੇ ਉੱਤਰੀ-ਪੱਛਮੀ ਪ੍ਰਦੇਸ਼ ਦੀ ਰਾਜਧਾਨੀ ਨੇੜੇ ਜੰਗਲਾਂ ਵਿਚ ਲੱਗੀ ਅੱਗ ਕਾਰਨ 20,000 ਤੋਂ ਵੱਧ ਲੋਕ ਬੇਘਰ ਹੋ ਗਏ ਹਨ। ਅੱਗ ਐਨੀ ਭਿਆਨਕ ਹੈ ਕਿ ਬ੍ਰਿਟਿਸ਼ ਕੋਲੰਬੀਆ ਸੂਬਾ ਸਰਕਾਰ ਨੇ ਰਾਜ ਵਿਚ ਐਮਰਜੰਸੀ ਐਲਾਨ ਦਿੱਤੀ ਹੈ। ਇਸ ਦੇ ਨਾਲ ਹੀ ਯੈਲੋਨਾਈਫ ਸ਼ਹਿਰ ਤੋਂ ਸੈਂਕੜੇ ਕਿਲੋਮੀਟਰ ਦੱਖਣ ਵਿਚ ਸਥਿਤ ਬ੍ਰਿਟਿਸ਼ ਕੋਲੰਬੀਆ ਦੇ ਸੰਘਣੀ ਆਬਾਦੀ ਵਾਲੇ ਖੇਤਰ ਵਿਚ ਅੱਗ ਤੇਜ਼ੀ ਨਾਲ ਫੈਲ ਰਹੀ ਹੈ, ਜਿਸ ਕਾਰਨ ਉੱਥੇ ਦੇ ਹਜ਼ਾਰਾਂ ਲੋਕਾਂ ਨੂੰ ਆਪਣੇ ਘਰ ਛੱਡ ਕੇ ਸੁਰੱਖਿਅਤ ਥਾਵਾਂ ’ਤੇ ਜਾਣ ਲਈ ਕਿਹਾ ਗਿਆ ਹੈ। ਅੱਗ ਕਾਰਨ ਇੱਥੇ ਕਈ ਘਰ ਸੜ ਗਏ।

Leave a comment