ਤਰਨ ਤਾਰਨ, 8 ਅਗਸਤ (ਪੰਜਾਬ ਮੇਲ)- ਬੰਗਲਾਦੇਸ਼ ‘ਚ ਪ੍ਰਦਰਸ਼ਨਾਂ ਦੌਰਾਨ ਹੋਏ ਰਾਜ-ਪਲਟੇ ਤੇ ਉਥੇ ਬਣੀ ਹੋਈ ਬਦਇੰਤਜ਼ਾਮੀ ਦੇ ਮੱਦੇਨਜ਼ਰ ਉਥੋਂ ਦੇ ਗੁਰਦੁਆਰਿਆਂ ਨੂੰ ਸ਼ਰਾਰਤੀ ਅਨਸਰਾਂ ਤੋਂ ਬਚਾਉਣ ਲਈ ਚੌਕਸੀ ਵਰਤੀ ਜਾ ਰਹੀ ਹੈ। ਗੁਰਦੁਆਰਿਆਂ ‘ਚ ਆਮ ਵਾਂਗ ਨਿਤਨੇਮ ਚੱਲ ਰਿਹਾ ਹੈ। ਬੰਗਲਾਦੇਸ਼ ਦੇ ਗੁਰਦੁਆਰਾ ਨਾਨਕਸ਼ਾਹੀ ਢਾਕਾ, ਗੁਰਦੁਆਰਾ ਸਿੱਖ ਟੈਂਪਲ, ਗੁਰਦੁਆਰਾ ਸੰਗਤ ਟੋਲਾ, ਸਿੱਖ ਟੈਂਪਲ ਪਹਾੜਤਲੀ ਤੇ ਗੁਰਦੁਆਰਾ ਗੁਰੂ ਨਾਨਕ ਮੰਦਰ ਮੈਮਨ ਸਿੰਘ ਦੇ ਪ੍ਰਬੰਧਾਂ ਦੀ ਸੇਵਾ ਸੰਭਾਲ ਰਹੇ ਕਾਰਸੇਵਾ ਸੰਪਰਦਾ ਸਰਹਾਲੀ ਦੇ ਮੁਖੀ ਬਾਬਾ ਸੁੱਖਾ ਸਿੰਘ ਨੇ ਦੱਸਿਆ ਕਿ ਗੁਰਦੁਆਰਿਆਂ ਦੀ ਸੁਰੱਖਿਆ ਲਈ ਬੰਗਲਾਦੇਸ਼ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਗਠਨ ਕੀਤਾ ਗਿਆ ਹੈ।
ਬੰਗਲਾਦੇਸ਼ ਦੇ ਗੁਰਦੁਆਰਿਆਂ ‘ਚ ਨਿਤਨੇਮ ਬਾਦਸਤੂਰ ਜਾਰੀ
