#PUNJAB

ਬੰਦੀ ਛੋੜ ਦਿਵਸ ਮੌਕੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਸੰਗਤ

ਅੰਮ੍ਰਿਤਸਰ, 1 ਨਵੰਬਰ  (ਪੰਜਾਬ ਮੇਲ) – ਸਿੱਖ ਭਾਈਚਾਰੇ ਵੱਲੋਂ ਦੀਵਾਲੀ ਦੇ ਤਿਉਹਾਰ ਨੂੰ ਬੰਦੀ ਛੋੜ ਦਿਵਸ ਵਜੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਂਦਾ ਹੈ। ਇਸ ਮੌਕੇ ਸੰਗਤਾਂ ਗੁਰੂ ਘਰ ਦੇ ਦਰਸ਼ਨ ਕਰਨ ਆਉਂਦੀਆਂ ਹਨ। ਅੱਜ ਇਸ ਪਵਿੱਤਰ ਦਿਹਾੜੇ ਮੌਕੇ ਭਾਰੀ ਗਿਣਤੀ ਵਿਚ ਸੰਗਤਾਂ ਸ੍ਰੀ  ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈਆਂ। ਸੰਗਤਾਂ ਨੇ ਦਰਬਾਰ ਸਾਹਿਬ ਪਹੁੰਚ ਕੇ ਮੱਥਾ ਟੇਕ ਕੇ ਤੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਕੇ ਗੁਰੂ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਦੱਸ ਦਈਏ ਕਿ ਇਸ ਦਿਨ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਗਵਾਲੀਅਰ ਕਿਲ੍ਹੇ ਵਿਚੋਂ 52 ਰਾਜਿਆਂ ਸਮੇਤ ਰਿਹਾਅ ਹੋ ਕੇ ਆਏ ਸਨ। ਰਿਹਾਅ ਹੋਣ ਉਪਰੰਤ ਉਹ ਸ੍ਰੀ ਅੰਮ੍ਰਿਤਸਰ ਸਾਹਿਬ ਪਹੁੰਚੇ ਸਨ।  ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਗਵਾਲੀਅਰ ਦੀ ਕੈਦ ‘ਚੋਂ ਬੰਦੀ ਰਾਜਿਆਂ ਨੂੰ ਮੁਕਤ ਕਰਵਾ ਕੇ ਬੰਦੀਛੋੜ ਸਤਿਗੁਰੂ ਬਣੇ।  ਇਸ ਖੁਸ਼ੀ ਵਿਚ ਸਿੱਖ ਸੰਗਤਾਂ ਨੇ ਘਿਓ ਦੇ ਦੀਵੇ ਜਗਾ ਕੇ ਉਹਨਾਂ ਦਾ ਅੰਮ੍ਰਿਤਸਰ ਵਿਖੇ ਸਵਾਗਤ ਕੀਤਾ। ਉਹਨਾਂ ਦੇ ਆਉਣ ਦੀ ਖੁਸ਼ੀ ਵਿਚ ਸੰਗਤਾਂ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਕੀਤੀ ਗਈ।