#PUNJAB

ਭਾਖੜਾ ਡੈਮ ਤੋਂ ਪਾਣੀ ਛੱਡਣ ਦੀ ਤਿਆਰੀ!

ਰੂਪਨਗਰ , 13 ਜੂਨ (ਪੰਜਾਬ ਮੇਲ)- ਭਾਖੜਾ ਡੈਮ ‘ਚ ਕਿਸੇ ਵੇਲੇ ਵੀ ਪਾਣੀ ਵੱਧ ਆ ਸਕਦਾ ਹੈ ਅਤੇ ਪਾਣੀ ਛੱਡਿਆ ਜਾ ਸਕਦਾ ਹੈ। ਭਾਖੜਾ ਬਿਆਸ ਮੈਨਜਮੈਂਟ ਬੋਰਡ (BBMB) ਵਲੋਂ ਇਸ ਦੀ ਤਿਆਰੀ ਕਰ ਲਈ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸ੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਦੇ ਤਹਿਸੀਲਦਾਰਾਂ ਨੂੰ ਇਹ ਸੂਚਨਾ ਸਤਲੁਜ ਦਰਿਆ ਨਜ਼ਦੀਕ ਵਸੇ ਪਿੰਡਾਂ ‘ਚ ਮੁਨਿਆਦੀ ਕਰਵਾ ਕੇ ਦੇਣ ਲਈ ਪ੍ਰਸ਼ਾਸਨ ਨੂੰ ਆਖ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ‘ਚ ਨਾ ਆਉਣ ਅਤੇ ਉਨ੍ਹਾਂ ਨੂੰ ਡਰਨ ਦੀ ਲੋੜ ਨਹੀਂ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਦਰਿਆਵਾਂ ਦੇ ਕੰਢੇ ਨਾ ਜਾਣ ਦੀ ਅਪੀਲ ਕੀਤੀ ਗਈ ਹੈ। ਇਸ ਸਬੰਧੀ ਇਕ ਚਿੱਠੀ ਡਿਪਟੀ ਡਾਇਰੈਕਟਰ ਵਾਟਰ ਰੈਗੂਲੇਸ਼ਨ ਬੀ. ਬੀ. ਐੱਮ. ਬੀ. ਵਲੋਂ ਸਬੰਧਿਤ ਅਧਿਕਾਰੀਆਂ ਨੂੰ ਜਾਰੀ ਕਰ ਦਿੱਤੀ ਗਈ ਹੈ। ਦੱਸਿਆ ਗਿਆ ਹੈ ਕਿ 13 ਜੂਨ ਨੂੰ ਭਾਖੜਾ ਡੈਮ ਤੋਂ 26500 ਕਿਊਸਿਕ ਪਾਣੀ ਟਰਬਾਈਨਾਂ ਰਾਹੀਂ ਛੱਡਿਆ ਜਾਵੇਗਾ ਅਤੇ ਨੰਗਲ ਡੈਮ ਤੋਂ ਸਿਰਫ 4500 ਕਿਊਸਿਕ ਪਾਣੀ ਸਤਲੁਜ ਦਰਿਆ ‘ਚ ਛੱਡਿਆ ਜਾਵੇਗਾ