#PUNJAB

ਭਾਜਪਾ ਆਗੂਆਂ ਵੱਲੋਂ ਲੁਧਿਆਣਾ ਜ਼ਿਲ੍ਹੇ ਦੇ ਕਿਸਾਨਾਂ ਦੇ ਵਫ਼ਦ ਸਣੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ

ਪੰਜਾਬ ਦੇ ਕਿਸਾਨਾਂ ਦੀ ਇੱਕ ਇੰਚ ਜ਼ਮੀਨ ਖੋਹਣ ਨਹੀਂ ਦਿਆਂਗੇ: ਜਾਖੜ
ਚੰਡੀਗੜ੍ਹ, 4 ਜੁਲਾਈ (ਪੰਜਾਬ ਮੇਲ)- ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ‘ਚ ਲੈਂਡ ਪੂਲਿੰਗ ਨੀਤੀ ਤੋਂ ਪ੍ਰਭਾਵਿਤ ਲੁਧਿਆਣਾ ਜ਼ਿਲ੍ਹੇ ਦੇ ਕਿਸਾਨਾਂ ਦੇ ਵਫ਼ਦ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ।
ਇਸ ਮੌਕੇ ਭਾਜਪਾ ਦੇ ਕੌਮੀ ਆਗੂ ਤਰੁਣ ਚੁੱਘ ਅਤੇ ਸੂਬਾਈ ਆਗੂ ਵਿਨੀਤ ਜੋਸ਼ੀ ਵੀ ਉਨ੍ਹਾਂ ਦੇ ਨਾਲ ਸਨ। ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਰਾਜਪਾਲ ਨਾਲ ਮਿਲਣੀ ਮਗਰੋਂ ਕਿਹਾ ਕਿ ‘ਆਪ’ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਨਾਲ ਕਿਸਾਨਾਂ ਦੀ ਜਬਰੀ ਜ਼ਮੀਨ ਖੋਹਣ ਦੇ ਮਨਸੂਬੇ ਸਫਲ ਨਹੀਂ ਹੋਣ ਦਿੱਤੇ ਜਾਣਗੇ।