ਅਹਿਮਦਾਬਾਦ, 29 ਅਗਸਤ (ਪੰਜਾਬ ਮੇਲ)-ਭਾਜਪਾ ਨੇ ਮਨਜਿੰਦਰ ਸਿੰਘ ਸਿਰਸਾ ਨੂੰ ਪਾਰਟੀ ਦਾ ਕੌਮੀ ਸਕੱਤਰ ਨਿਯੁਕਤ ਕੀਤਾ ਹੈ। ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਪਾਰਟੀ ਪ੍ਰਧਾਨ ਜੇ.ਪੀ. ਨੱਢਾ ਨੇ ਸੌਂਪੀ ਹੈ। ਬੀਤੀ ਸ਼ਾਮ ਦੋਨੋਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਿੱਖਾਂ ਲਈ ਕੀਤੇ ਕੰਮਾਂ ਦਾ ਜ਼ਿਕਰ ਕਰਦੀ ਕਿਤਾਬ ਸਮਾਗਮ ਦੌਰਾਨ ਜਾਰੀ ਕੀਤੀ ਸੀ।