ਗੁਰਦਾਸਪੁਰ ਤੋਂ ਸਨੀ ਦਿਓਲ ਨੂੰ ਨਹੀਂ ਮਿਲੀ ਟਿਕਟ
ਫਰੀਦਕੋਟ ਤੋਂ ਹੰਸ ਰਾਜ ਹੰਸ ਤੇ ਅੰਮ੍ਰਿਤਸਰ ਤੋਂ ਤਰਨਜੀਤ ਸੰਧੂ ਹੋਣਗੇ ਉਮੀਦਵਾਰ
ਨਵੀਂ ਦਿੱਲੀ, 30 ਮਾਰਚ (ਪੰਜਾਬ ਮੇਲ)- ਭਾਜਪਾ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਉਮੀਦਵਾਰਾਂ ਦੀ ਅੱਠਵੀਂ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਾਰ ਗੁਰਦਾਸਪੁਰ ਤੋਂ ਸਨੀ ਦਿਓਲ ਨੂੰ ਟਿਕਟ ਨਹੀਂ ਦਿੱਤਾ ਗਿਆ ਹੈ। ਭਾਜਪਾ ਨੇ ਫਰੀਦਕੋਟ ਤੋਂ ਹੰਸ ਰਾਜ ਹੰਸ ਤੇ ਅੰਮ੍ਰਿਤਸਰ ਤੋਂ ਤਰਨਜੀਤ ਸਿੰਘ ਸੰਧੂ ਨੂੰ ਉਮੀਦਵਾਰ ਬਣਾਇਆ ਹੈ।
ਭਾਜਪਾ ਨੇ ਜਲੰਧਰ ਤੋਂ ਸੁਸ਼ੀਲ ਰਿੰਕੂ, ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ, ਪਟਿਆਲਾ ਤੋਂ ਪ੍ਰਨੀਤ ਕੌਰ ਨੂੰ ਉਮੀਦਵਾਰ ਬਣਾਇਆ ਹੈ। ਭਾਜਪਾ ਨੇ ਅੱਜ ਛੇ ਲੋਕ ਸਭਾ ਉਮੀਦਵਾਰਾਂ ਦਾ ਐਲਾਨ ਕੀਤਾ। ਇਸ ਵਾਰ ਭਾਜਪਾ ਸੂਬੇ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਤੋਂ ਆਪਣੇ ਉਮੀਦਵਾਰ ਐਲਾਨੇਗੀ। ਪਿਛਲੀ ਵਾਰ ਭਾਜਪਾ ਨੇ ਆਪਣੇ ਗਠਜੋੜ ਦੇ ਸਹਿਯੋਗੀ ਸ਼੍ਰੋਮਣੀ ਅਕਾਲੀ ਦਲ ਨਾਲ ਮਿਲ ਕੇ ਚੋਣਾਂ ਲੜੀਆਂ ਸਨ ਪਰ ਕਿਸਾਨ ਅੰਦੋਲਨ ਤੋਂ ਬਾਅਦ ਭਾਜਪਾ ਦਾ ਅਕਾਲੀ ਦਲ ਨਾਲ ਗਠਜੋੜ ਟੁੱਟ ਗਿਆ ਸੀ।