ਵਾਸ਼ਿੰਗਟਨ, 22 ਅਪ੍ਰੈਲ (ਪੰਜਾਬ ਮੇਲ)- ਭਾਰਤੀ-ਅਮਰੀਕੀ ਕਾਰੋਬਾਰੀ ਅਜੈ ਬੰਗਾ ਬੇਮਿਸਾਲ ਉਮੀਦਵਾਰ ਹਨ ਅਤੇ ਬਹੁਤ ਹੀ ਨਾਜ਼ੁਕ ਸਮੇਂ ਵਿੱਚ ਵਿਸ਼ਵ ਬੈਂਕ ਦੀ ਅਗਵਾਈ ਕਰਨ ਲਈ ਤਿਆਰ ਹਨ। ਅਮਰੀਕਾ ਨੇ ਸ਼੍ਰੀ ਬੰਗਾ ਬਾਰੇ ਇਹ ਰਾਇ ਦਿੰਦਿਆਂ ਕਿਹਾ ਕਿ ਵਿਸ਼ਵ ਬੈਂਕ ਉਨ੍ਹਾਂ ਦੀ ਪ੍ਰਧਾਨ ਵਜੋਂ ਨਿਯੁਕਤੀ ਦਾ ਰਸਮੀ ਐਲਾਨ ਕਰਨ ਦੀ ਯੋਜਨਾ ਬਣਾ ਰਿਹਾ ਹੈ।