ਸੈਕਰਾਮੈਂਟੋ, 8 ਫਰਵਰੀ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਭਾਰਤੀ ਮੂਲ ਦੇ ਅਮਰੀਕੀ ਸੰਸਦ ਮੈਂਬਰ ਐਮੀ ਬੇਰਾ ਨੂੰ ਕਾਂਗਰਸ ਦੀ ਇੰਟੈਲੀਜੈਂਸ ਬਾਰੇ ਪ੍ਰਭਾਵਸ਼ਾਲੀ ਸਥਾਈ ਵਿਸ਼ੇਸ਼ ਕਮੇਟੀ ‘ਚ ਨਿਯੁਕਤ ਕੀਤਾ ਗਿਆ ਹੈ। ਬੇਰਾ ਨੇ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਮੈਨੂੰ ਸਦਨ ਦੇ ਲੀਡਰ ਜੈਫਰੀਜ਼ ਦੁਆਰਾ ਹਾਊਸ ਇੰਟੈਲੀਜੈਂਸ ਕਮੇਟੀ ‘ਚ ਨਿਯੁਕਤ ਕੀਤਾ ਗਿਆ ਹੈ, ਜੋ ਕਮੇਟੀ ਅਮਰੀਕਾ ਦੀ ਕੌਮੀ ਸੁਰੱਖਿਆ ਨੂੰ ਯਕੀਨੀ ਬਣਾਉਣ ‘ਚ ਅਹਿਮ ਭੂਮਿਕਾ ਨਿਭਾਉਂਦੀ ਹੈ। ਲੰਬੇ ਸਮੇ ਤੋਂ ਅਮਰੀਕੀ ਕਾਂਗਰਸ ਵਿਚ ਸੇਵਾ ਨਿਭਾ ਰਹੇ ਐਮੀ ਬੇਰਾ ਪਹਿਲੀ ਵਾਰ 2012 ‘ਚ ਕਾਂਗਰਸ ਲਈ ਚੁਣੇ ਗਏ ਸਨ। ਉਹ ਕੈਲੀਫੋਰਨੀਆ ਦੇ 6ਵੇਂ ਡਿਸਟ੍ਰਿਕਟ ਦੀ ਪ੍ਰਤੀਨਿੱਧਤਾ ਕਰਦੇ ਹਨ।