ਨਿਊਯਾਰਕ, 18 ਜੁਲਾਈ (ਪੰਜਾਬ ਮੇਲ)-ਅਮਰੀਕਾ ‘ਚ ਭਾਰਤੀ ਵਿਦਿਆਰਥਣ ਦੀ ਮੌਤ ਤੋਂ ਬਾਅਦ ਅਸੰਵੇਦਨਸ਼ੀਲ ਟਿੱਪਣੀ ਕਰਨ ਅਤੇ ਹੱਸਣ ਵਾਲੇ ਪੁਲਿਸ ਅਧਿਕਾਰੀ ਨੂੰ ਬਰਖ਼ਾਸਤ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਭਾਰਤੀ ਵਿਦਿਆਰਥਣ ਜ੍ਹਾਨਵੀ ਕੰਡੁਲਾ (23) ਨੂੰ ਸੜਕ ਪਾਰ ਕਰਨ ਮੌਕੇ ਪੁਲਿਸ ਦੀ ਕਾਰ ਨੇ ਟੱਕਰ ਮਾਰ ਦਿੱਤੀ ਸੀ। ਉਸ ਦਾ ਕਾਰ ਚਾਲਕ ਕੇਵਿਨ ਡੇਵ ਨਾਂ ਦਾ ਪੁਲਿਸ ਅਧਿਕਾਰੀ ਕਿਸੇ ਕੇਸ ਦੀ ਜਾਂਚ ਲਈ ਤੇਜ਼ੀ ਨਾਲ ਜਾ ਰਿਹਾ ਸੀ। ਟੱਕਰ ਤੋਂ ਬਾਅਦ ਜ੍ਹਾਨਵੀ 100 ਫੁੱਟ ਦੂਰ ਜਾ ਡਿੱਗੀ ਸੀ।
ਸਿਆਟਲ ਪੁਲਿਸ ਵਿਭਾਗ ਵੱਲੋਂ ਕੀਤੀ ਜਾਂਚ ਵਿਚ ਪਾਇਆ ਗਿਆ ਕਿ ਟੱਕਰ ਮਾਰਨ ਤੋਂ ਬਾਅਦ ਪੁਲਿਸ ਅਧਿਕਾਰੀ ਨੇ ਅਸੰਵੇਦਨਸ਼ੀਲ ਟਿੱਪਣੀਆਂ ਕੀਤੀਆਂ ਅਤੇ ਚਾਰ ਸਕਿੰਟ ਤੱਕ ਹੱਸਿਆ। ਉਨ੍ਹਾਂ ਕਿਹਾ ਕਿ ਅਧਿਕਾਰੀ ਦੇ ਇਸ ਰਵੱਈਏ ਨੇ ਪੂਰੇ ਪੁਲਿਸ ਵਿਭਾਗ ਅਤੇ ਪੇਸ਼ੇ ਨੂੰ ਸ਼ਰਮਸਾਰ ਕੀਤਾ ਹੈ। ਰਾਹ ਨੇ ਕਿਹਾ ਇਸ ਅਧਿਕਾਰੀ ਨੂੰ ਪੁਲਿਸ ਬਲ ਵਿਚ ਬਣੇ ਰਹਿਣ ਨਾ ਵਿਭਾਗ ਲਈ ਅਪਮਾਨਜਨਕ ਹੋਵੇਗਾ, ਇਸ ਲਈ ਉਸਨੂੰ ਬਰਖ਼ਾਸਤ ਕੀਤਾ ਜਾਂਦਾ ਹੈ।