#INDIA

ਭਾਰਤ ਕੁਸ਼ਤੀ ਸੰਘ ਦੀਆਂ Election 21 ਨੂੰ

ਨਵੀਂ ਦਿੱਲੀ, 9 ਦਸੰਬਰ (ਪੰਜਾਬ ਮੇਲ)- ਭਾਰਤੀ ਕੁਸ਼ਤੀ ਫੈਡਰੇਸ਼ਨ ਦੀਆਂ ਚੋਣਾਂ 21 ਦਸੰਬਰ ਨੂੰ ਹੋਣਗੀਆਂ ਅਤੇ ਨਤੀਜੇ ਵੀ ਉਸੇ ਦਿਨ ਐਲਾਨੇ ਜਾਣਗੇ। ਚੋਣ ਅਧਿਕਾਰੀ ਨੇ ਅੱਜ ਇਹ ਜਾਣਕਾਰੀ ਦਿੱਤੀ। ਰਿਟਰਨਿੰਗ ਅਫ਼ਸਰ ਜਸਟਿਸ (ਸੇਵਾਮੁਕਤ) ਐੱਮ.ਐੱਮ. ਕੁਮਾਰ ਦੇ ਦਫ਼ਤਰ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਵੋਟਿੰਗ, ਗਿਣਤੀ ਅਤੇ ਨਤੀਜੇ ਦਾ ਐਲਾਨ ਉਸੇ ਦਿਨ ਹੋਵੇਗਾ। ਚੋਣਾਂ ਜਨਰਲ ਇਜਲਾਸ ਦੀ ਵਿਸ਼ੇਸ਼ ਮੀਟਿੰਗ ਦੌਰਾਨ ਕਰਵਾਈਆਂ ਜਾਣਗੀਆਂ ਅਤੇ 7 ਅਗਸਤ ਨੂੰ ਤਿਆਰ ਕੀਤੀ ਵੋਟਰ ਸੂਚੀ ਅਨੁਸਾਰ ਹੀ ਹੋਣਗੀਆਂ।