ਵਾਸ਼ਿੰਗਟਨ ਡੀ.ਸੀ., 13 ਮਾਰਚ (ਰਾਜ ਗੋਗਨਾ/ਪੰਜਾਬ ਮੇਲ)- ਭਾਰਤ ਤੋਂ ਬਾਅਦ ਹੁਣ ਅਮਰੀਕਾ ਵਿਚ ਵੀ ਚੀਨੀ ਐਪ ਟਿਕਟਾਕ ਦੇ ਬੁਰੇ ਦਿਨ ਸ਼ੁਰੂ ਹੋਣ ਵਾਲੇ ਹਨ। ਕਿਉਂਕਿ ਇਸ ‘ਤੇ ਪਾਬੰਦੀ ਲਗਾਈ ਜਾ ਸਕਦੀ ਹੈ। ਇਸ ਸਬੰਧੀ ਇਕ ਬਿੱਲ ਕੁਝ ਦਿਨ ਪਹਿਲਾਂ ਪੇਸ਼ ਕੀਤਾ ਗਿਆ ਸੀ, ਜਿਸ ‘ਤੇ ਹੁਣ ਵੋਟਿੰਗ ਹੋਵੇਗੀ। ਇਸ ਸਬੰਧੀ ਖੁਫੀਆ ਰਿਪੋਰਟ ‘ਚ ਇਕ ਹੈਰਾਨ ਕਰਨ ਵਾਲਾ ਦਾਅਵਾ ਪੇਸ਼ ਕੀਤਾ ਗਿਆ ਹੈ, ਜਿਸ ਵਿਚ ਇਸ ਐਪਲੀਕੇਸ਼ਨ ਨੂੰ ਲੈ ਕੇ ਅਮਰੀਕੀ ਖੁਫੀਆ ਏਜੰਸੀ ਦੀ ਰਿਪੋਰਟ ‘ਚ ਹੈਰਾਨ ਕਰਨ ਵਾਲੀ ਗੱਲ ਸਾਹਮਣੇ ਆਈ ਹੈ, ਜਿਸ ਵਿਚ ਕਿਹਾ ਜਾ ਰਿਹਾ ਹੈ ਕਿ ਇਸ ਚੀਨੀ ਐਪ ਦੀ ਵਰਤੋਂ ਅਮਰੀਕਾ ‘ਚ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਕੀਤੀ ਜਾ ਸਕਦੀ ਹੈ। ਅਮਰੀਕਾ ਦੀ ਨੈਸ਼ਨਲ ਇੰਟੈਲੀਜੈਂਸ ਏਜੰਸੀ ਦੇ ਡਾਇਰੈਕਟਰ ਐਵਰਿਲ ਹੇਨਸ ਨੇ ਹਾਊਸ ਆਫ ਰਿਪ੍ਰਜ਼ੈਂਟੇਟਿਵਜ਼ ਦੀ ਖੁਫੀਆ ਕਮੇਟੀ ਨੂੰ ਦੱਸਿਆ ਕਿ ਚੀਨ 2024 ਦੀਆਂ ਅਮਰੀਕੀ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਸੋਸ਼ਲ ਮੀਡੀਆ ਐਪ ਟਿਕਟਾਕ ਦੀ ਵਰਤੋਂ ਕਰ ਸਕਦਾ ਹੈ ਅਤੇ ਇਨ੍ਹਾਂ ਚਾਈਨੀਜ਼ ਐਪਸ ‘ਤੇ ਅਕਸਰ ਯੂਜ਼ਰਸ ਦਾ ਡਾਟਾ ਚੀਨ ਨਾਲ ਸ਼ੇਅਰ ਕਰਨ ਦੇ ਦੋਸ਼ ਲੱਗੇ ਹਨ। ਇਹੀ ਕਾਰਨ ਸੀ ਕਿ ਭਾਰਤ ‘ਚ ਇਸ ‘ਤੇ ਪਾਬੰਦੀ ਲਗਾਈ ਗਈ ਸੀ। ਡੈਮੋਕ੍ਰੇਟਿਕ ਭਾਰਤੀ ਮੂਲ ਦੇ ਕਾਂਗਰਸਮੈਨ ਰਾਜਾ ਕ੍ਰਿਸ਼ਨਮੂਰਤੀ ਨੇ ਸਵਾਲ ਕੀਤਾ ਕਿ ਚੀਨ ਦੀ ਸੱਤਾਧਾਰੀ ਕਮਿਊਨਿਸਟ ਪਾਰਟੀ (ਸੀ.ਸੀ.ਪੀ.) ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਟਿਕਟਾਕ ਦੀ ਵਰਤੋਂ ਕਰੇਗੀ।