#SPORTS

ਭਾਰਤ ਨੇ ਟੀ-20 ਵਿਸ਼ਵ ਕੱਪ ਲਈ ਟੀਮ ਐਲਾਨੀ; ਸੂਰਿਆ ਕੁਮਾਰ ਯਾਦਵ ਹੋਣਗੇ ਕਪਤਾਨ

ਨਵੀਂ ਦਿੱਲੀ, 20 ਦਸੰਬਰ (ਪੰਜਾਬ ਮੇਲ)-  ਪੁਰਸ਼ ਟੀ20 ਵਿਸ਼ਵ ਕੱਪ 2026 ਲਈ ਭਾਰਤੀ ਟੀਮ ਦਾ ਐਲਾਨ ਹੋ ਗਿਆ ਹੈ। ਟੀਮ ‘ਚ ਅਕਸ਼ਰ ਪਟੇਲ ਨੂੰ ਉਪ-ਕਪਤਾਨ ਬਣਾਇਆ ਗਿਆ ਹੈ ਜਦਕਿ ਸ਼ੁਭਮਨ ਗਿੱਲ ਨੂੰ ਬਾਹਰ ਕਰ ਦਿੱਤਾ ਗਿਆ ਹੈ। ਇਸ਼ਾਨ ਕਿਸ਼ਨ ਨੂੰ 2 ਸਾਲ ਬਾਅਦ ਭਾਰਤੀ ਟੀਮ ਵਿਚ ਮੌਕਾ ਮਿਲਿਆ ਹੈ। ਸ਼ੁਭਮਨ ਗਿੱਲ ਨੂੰ ਬਾਹਰ ਕਰਨਾ ਹੈਰਾਨੀ ਭਰਿਆ ਫੈਸਲਾ ਹੈ ਕਿਉਂਕਿ ਦੱਖਣੀ ਅਫਰੀਕਾ ਸੀਰੀਜ਼ ਤਕ ਉਹ ਟੀਮ ਦੇ ਉਪ ਕਪਤਾਨ ਸਨ। ਗਿੱਲ ਨੂੰ ਖਰਾਬ ਫਾਰਮ ਦਾ ਖਾਮੀਆਜ਼ਾ ਭੁਗਤਣਾ ਪਿਆ ਹੈ। ਹੁਣ ਸੰਜੂ ਸੈਮਸਨ ਤੇ ਅਭਿਸ਼ੇਕ ਸ਼ਰਮਾ ਓਪਨਿੰਗ ਦੀ ਜ਼ਿੰਮੇਵਾਰੀ ਸੰਭਾਲਣਗੇ। ਜਿਤੇਸ਼ ਸ਼ਰਮਾ ਵੀ 15 ਮੈਂਬਰ ਟੀਮ ਦਾ ਹਿੱਸਾ ਨਹੀਂ ਹਨ। ਇਹ ਟੀਮ ਨਿਊਜ਼ੀਲੈਂਡ ਖਿਲਾਫ ਟੀ20 ਸੀਰੀਜ਼ ‘ਚ ਹਿੱਸਾ ਵੀ ਲਵੇਗੀ।

ਟੀ20 ਵਿਸ਼ਵ ਕੱਪ ਲਈ ਭਾਰਤੀ ਟੀਮ – ਸੂਰਿਆਕੁਮਾਰ ਯਾਦਵ (ਕਪਤਾਨ), ਅਕਸ਼ਰ ਪਟੇਲ (ਉਪ-ਕਪਤਾਨ), ਅਭਿਸ਼ੇਕ ਸ਼ਰਮਾ, ਤਿਲਕ ਵਰਮਾ, ਹਾਰਦਿਕ ਪੰਡਯਾ, ਸ਼ਿਵਮ ਦੁਬੇ, ਈਸ਼ਾਨ ਕਿਸ਼ਨ (ਵਿਕਟਕੀਪਰ), ਸੰਜੂ ਸੈਮਸਨ (ਵਿਕਟਕੀਪਰ), ਕੁਲਦੀਪ ਯਾਦਵ, ਵਰੁਣ ਚੱਕਰਵਰਤੀ, ਜਸਪ੍ਰੀਤ ਬੁਮਰਾਹ, ਅਰਸ਼ਦੀਪ ਸਿੰਘ, ਰਿੰਕੂ ਸਿੰਘ ਤੇ ਹਰਸ਼ਿਤ ਰਾਣਾ