#PUNJAB

ਭਾਰਤ-ਪਾਕਿ ਵਿਚਾਲੇ ਸੀਜ਼ਫਾਇਰ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਸਾਈਬਰ ਅਟੈਕ ਸੰਬੰਧੀ ਅਲਰਟ ਜਾਰੀ

ਚੰਡੀਗੜ੍ਹ, 13 ਮਈ (ਪੰਜਾਬ ਮੇਲ)- ਭਾਰਤ-ਪਾਕਿਸਤਾਨ ਵਿਚਾਲੇ ਬਣੇ ਜੰਗ ਦੇ ਮਾਹੌਲ ਤੋਂ ਬਾਅਦ ਭਾਵੇਂ ਸੀਜ਼ਫਾਇਰ ਹੋ ਗਿਆ ਹੈ ਅਤੇ ਦੋਵਾਂ ਦੇਸ਼ਾਂ ਨੇ ਗੋਲੀਬਾਰੀ ਅਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਹੈ ਪਰ ਹੁਣ ਪੰਜਾਬ ਪੁਲਿਸ ਨੇ ਅਲਰਟ ਜਾਰੀ ਕੀਤਾ ਹੈ। ਇਹ ਅਲਰਟ ਸਾਈਬਰ ਅਟੈਕ ਨੂੰ ਲੈ ਕੇ ਕੀਤਾ ਗਿਆ ਹੈ। ਦਰਅਸਲ ਪੰਜਾਬ ਪੁਲਸ ਨੇ ਟਵਿੱਟਰ ‘ਤੇ ਕਿਹਾ ਹੈ ਕਿ ‘ਸਾਈਬਰ ਅਲਰਟ: ਪਾਕਿਸਤਾਨ ਆਧਾਰਿਤ ਮਾਲਵੇਅਰ ਖ਼ਤਰਾ’। ”Dance of the Hillary” ਨਾਂ ਵਾਲਾ ਇਕ ਖ਼ਤਰਨਾਕ ਮਾਲਵੇਅਰ ਪਾਕਿਸਤਾਨ ਆਧਾਰਤ ਹੈਕਰਾਂ ਵੱਲੋਂ ਭਾਰਤੀ ਯੂਜ਼ਰਾਂ ਨੂੰ ਵਟਸਐਪ, ਫੇਸਬੁੱਕ ਅਤੇ ਈ-ਮੇਲ ਰਾਹੀਂ ਭੇਜਿਆ ਜਾ ਰਿਹਾ ਹੈ।
ਪੰਜਾਬ ਪੁਲਿਸ ਨੇ ਚਿਤਾਵਨੀ ਦਿੰਦਿਆਂ ਆਖਿਆ ਹੈ ਕਿ ਇਹ ਮਾਲਵੇਅਰ ਤੁਹਾਡੀ ਬੈਂਕਿੰਗ ਜਾਣਕਾਰੀ, ਪਾਸਵਰਡ ਅਤੇ ਨਿੱਜੀ ਡਾਟਾ ਚੋਰੀ ਕਰ ਸਕਦਾ ਹੈ ਅਤੇ ਤੁਹਾਡੀ ਡਿਵਾਈਸ ਨੂੰ ਰਿਮੋਟਲੀ ਕੰਟਰੋਲ ਵੀ ਕਰ ਸਕਦਾ ਹੈ। ਲਿਹਾਜ਼ਾ ਕਿਸੇ ਵੀ ਤਰ੍ਹਾਂ ਦੇ ਅਣਜਾਣ ਲਿੰਕ ਜਾਂ ਅਣਪਛਾਤੇ ਨੰਬਰਾਂ ਤੋਂ ਆਏ ਸੁਨੇਹਿਆਂ ‘ਤੇ ਕਦੇ ਵੀ ਕਲਿਕ ਨਾ ਕਰੋ।