ਨਵੀਂ ਦਿੱਲੀ, 23 ਮਾਰਚ (ਪੰਜਾਬ ਮੇਲ)- ਸਰਕਾਰ ਨੇ ਪਿਆਜ਼ ਦੀ ਬਰਾਮਦ ‘ਤੇ ਪਾਬੰਦੀ ਨੂੰ ਅਗਲੇ ਹੁਕਮਾਂ ਤੱਕ ਵਧਾ ਦਿੱਤਾ ਹੈ। ਵਣਜ ਮੰਤਰਾਲੇ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ ਇਸ ਸਾਲ 31 ਮਾਰਚ ਤੱਕ ਪਿਆਜ਼ ਦੀ ਬਰਾਮਦ ‘ਤੇ ਪਾਬੰਦੀ ਲਗਾਈ ਗਈ ਸੀ। ਵਿਦੇਸ਼ੀ ਵਪਾਰ ਡਾਇਰੈਕਟੋਰੇਟ ਜਨਰਲ (ਡੀ.ਜੀ.ਐੱਫ.ਟੀ.) ਨੇ 22 ਮਾਰਚ ਨੂੰ ਨੋਟੀਫਿਕੇਸ਼ਨ ਵਿਚ ਕਿਹਾ, ‘ਪਿਆਜ਼ ਦੀ ਬਰਾਮਦ ‘ਤੇ ਪਾਬੰਦੀ 31 ਮਾਰਚ 2024 ਤੋਂ ਅੱਗੇ ਤੱਕ ਵਧਾ ਦਿੱਤੀ ਗਈ ਹੈ।’