+1-916-320-9444 (USA)
#world

ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਮਿਆਂਮਾਰ ਦੀ ਧਰਤੀ

ਮਿਆਂਮਾਰ, 28 ਮਾਰਚ (ਪੰਜਾਬ ਮੇਲ)-  ਭਾਰਤ ਦੇ ਗੁਆਂਢੀ ਦੇਸ਼ ਮਿਆਂਮਾਰ ਵਿਚ ਸ਼ੁੱਕਰਵਾਰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਜਿਸ ਕਾਰਨ ਲੋਕ ਦਹਿਸ਼ਤ ਵਿਚ ਆ ਗਏ ਅਤੇ ਘਰਾਂ ਤੇ ਦਫ਼ਤਰਾਂ ‘ਚੋਂ ਬਾਹਰ ਆ ਗਏ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਮੁਤਾਬਕ ਮਿਆਂਮਾਰ ਵਿਚ ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 7.2 ਮਾਪੀ ਗਈ। ਭੂਚਾਲ ਦੇ ਇਹ ਝਟਕੇ ਇੰਨੇ ਤੇਜ਼ ਸਨ ਕਿ ਇਸ ਦਾ ਅਸਰ ਦਿੱਲੀ-NCR ਤੱਕ ਮਹਿਸੂਸ ਕੀਤਾ ਗਿਆ। ਥਾਈਲੈਂਡ ਦੀ ਰਾਜਧਾਨੀ ਬੈਂਕਾਕ ਵਿਚ ਵੀ ਸ਼ੁੱਕਰਵਾਰ ਦੁਪਹਿਰ ਨੂੰ 7.7 ਤੀਬਰਤਾ ਦੇ ਭੂਚਾਲ ਕਾਰਨ ਉਸਾਰੀ ਅਧੀਨ ਇਕ ਉੱਚੀ ਇਮਾਰਤ ਢਹਿ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਇਸ ਘਟਨਾ ਵਿਚ ਜਾਨੀ ਨੁਕਸਾਨ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਮਿਲੀ ਹੈ।

ਰਿਪੋਰਟ ਮੁਤਾਬਕ ਭੂਚਾਲ ਦਾ ਕੇਂਦਰ ਮੱਧ ਮਿਆਂਮਾਰ ਵਿਚ ਸੀ, ਜੋ ਮੋਨੀਵਾ ਸ਼ਹਿਰ ਤੋਂ ਲੱਗਭਗ 50 ਕਿਲੋਮੀਟਰ ਪੂਰਬ ਵਿਚ ਹੈ। ਭੂਚਾਲ ਦੇ ਦੋ ਝਟਕੇ ਮਹਿਸੂਸ ਕੀਤੇ ਗਏ। ਪਹਿਲਾ ਝਟਕਾ ਮਹਿਸੂਸ ਕੀਤਾ ਗਿਆ ਤਾਂ ਇਸ ਦੀ ਤੀਬਰਤਾ 7.2 ਮਾਪੀ ਗਈ। ਇਸ ਤੋਂ ਬਾਅਦ ਭੂਚਾਲ ਦਾ ਦੂਜਾ ਝਟਕਾ ਮਹਿਸੂਸ ਕੀਤੇ ਗਿਆ, ਜਿਸ ਦੀ ਤੀਬਰਤਾ 7 ਮਾਪੀ ਗਈ।

ਧਰਤੀ ਦੇ ਅੰਦਰ ਸੱਤ ਟੈਕਟੋਨਿਕ ਪਲੇਟਾਂ ਹਨ। ਇਹ ਪਲੇਟਾਂ ਲਗਾਤਾਰ ਘੁੰਮਦੀਆਂ ਰਹਿੰਦੀਆਂ ਹਨ। ਜਦੋਂ ਇਹ ਪਲੇਟਾਂ ਇਕ-ਦੂਜੇ ਨਾਲ ਟਕਰਾ ਜਾਂਦੀਆਂ ਹਨ, ਤਾਂ ਇਹ ਰਗੜ ਖਾਂਦੀਆਂ ਹਨ, ਤਾਂ ਜ਼ਮੀਨ ਹਿੱਲਣ ਲੱਗਦੀ ਹੈ। ਇਸ ਨੂੰ ਭੂਚਾਲ ਕਿਹਾ ਜਾਂਦਾ ਹੈ। ਭੂਚਾਲ ਨੂੰ ਮਾਪਣ ਲਈ ਰਿਕਟਰ ਸਕੇਲ ਦੀ ਵਰਤੋਂ ਕੀਤੀ ਜਾਂਦੀ ਹੈ। ਜਿਸ ਨੂੰ ਰਿਕਟਰ ਮੈਗਨੀਟਿਊਡ ਸਕੇਲ ਕਿਹਾ ਜਾਂਦਾ ਹੈ।