ਮੋਹਾਲੀ, 21 ਨਵੰਬਰ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੇ ਵਿਦੇਸ਼ ਜਾਣ ਦੀ ਇਜਾਜ਼ਤ ਸਬੰਧੀ ਲਗਾਈ ਗਈ ਅਰਜ਼ੀ ‘ਤੇ ਅੱਜ ਮੋਹਾਲੀ ਅਦਾਲਤ ‘ਚ ਸੁਣਵਾਈ ਹੋਈ। ਅਦਾਲਤ ‘ਚ ਵਿਜੀਲੈਂਸ ਨੇ ਅੱਜ ਆਪਣਾ ਜਵਾਬ ਦਾਖ਼ਲ ਕਰਦਿਆਂ ਕਿਹਾ ਕਿ ਮਜੀਠੀਆ ਵੱਲੋਂ ਨਾ ਤਾਂ ਵਿਦੇਸ਼ ਜਾਣ ਲਈ ਫਲਾਈਟ ਨੰਬਰ ਦੱਸਿਆ ਗਿਆ ਹੈ ਅਤੇ ਨਾ ਹੀ ਉਸ ਸ਼ਹਿਰ ਦਾ ਨਾਂ ਦੱਸਿਆ ਗਿਆ ਹੈ, ਜਿੱਥੇ ਉਹ ਜਾਣਾ ਚਾਹੁੰਦੇ ਹਨ।
ਇਸ ਤੋਂ ਇਲਾਵਾ ਵਿਦੇਸ਼ ‘ਚ ਉਹ ਕਿਸ ਜਗ੍ਹਾ ਠਹਿਰਨਗੇ, ਇਸ ਬਾਰੇ ਵੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਇਸ ਤੋਂ ਬਾਅਦ ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 23 ਨਵੰਬਰ ਨੂੰ ਤੈਅ ਕੀਤੀ ਹੈ। ਦੱਸਣਯੋਗ ਹੈ ਕਿ ਮਜੀਠੀਆ ਲਈ ਵਿਦੇਸ਼ ਜਾਣ ਵਾਸਤੇ ਅਦਾਲਤ ਦੀ ਇਜਾਜ਼ਤ ਲੈਣੀ ਜ਼ਰੂਰੀ ਹੈ ਕਿਉਂਕਿ ਉਹ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਜ਼ਮਾਨਤ ‘ਤੇ ਬਾਹਰ ਹਨ।
ਜ਼ਮਾਨਤ ਦੌਰਾਨ ਉਨ੍ਹਾਂ ‘ਤੇ ਲਗਾਈਆਂ ਗਈਆਂ ਸ਼ਰਤਾਂ ਮੁਤਾਬਕ ਵਿਦੇਸ਼ ਜਾਣ ਤੋਂ ਪਹਿਲਾਂ ਉਨ੍ਹਾਂ ਨੂੰ ਸਬੰਧਿਤ ਅਦਾਲਤ ਤੋਂ ਮਨਜ਼ੂਰੀ ਲੈਣੀ ਹੋਵੇਗੀ। ਇਸੇ ਪ੍ਰਕਿਰਿਆ ਤਹਿਤ ਉਨ੍ਹਾਂ ਨੇ ਮੋਹਾਲੀ ਅਦਾਲਤ ਦਾ ਰੁਖ਼ ਕੀਤਾ ਹੈ।
ਮਜੀਠੀਆ ਦੇ ਵਿਦੇਸ਼ ਜਾਣ ਦੇ ਮਾਮਲੇ ‘ਤੇ ਮੋਹਾਲੀ ਅਦਾਲਤ ‘ਚ ਹੋਈ ਸੁਣਵਾਈ
