#PUNJAB

ਮਨਜਿੰਦਰ ਸਿਰਸਾ ਸਮੇਤ ਪੰਜਾਬ ਵੱਡੇ ਲੀਡਰਾਂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਜਲੰਧਰ, 9 ਜੁਲਾਈ (ਪੰਜਾਬ ਮੇਲ)- ਪੰਜਾਬ ਦੇ ਵੱਡੇ ਲੀਡਰਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਪੰਜਾਬ ਦੇ ਵੱਡੇ ਆਗੂ ਮਨਜਿੰਦਰ ਸਿੰਘ ਸਿਰਸਾ, ਸ਼੍ਰੀਨਿਵਾਸ, ਪਰਮਿੰਦਰ ਬਰਾੜ ਅਤੇ ਤੇਜਿੰਦਰ ਸਰਾਂ ਨੂੰ ਖਾਲਿਸਤਾਨ ਜ਼ਿੰਦਾਬਾਦ ਫੋਰਸ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਇਹ ਧਮਕੀ ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦੇ ਦਫ਼ਤਰ ਵਿਚ ਚਿੱਠੀ ਰਾਹੀਂ ਦਿੱਤੀ ਗਈ ਹੈ। ਪੰਜਾਬੀ ਭਾਸ਼ਾ ਵਿਚ ਲਿਖੀ ਗਈ ਚਿੱਠੀ ਵਿਚ ਤਿੰਨਾਂ ਸਿੱਖ ਆਗੂਆਂ ‘ਤੇ ਪੰਜਾਬ ਨਾਲ ਧੋਖਾ ਕਰਨ ਦੇ ਦੋਸ਼ ਲਾਏ ਗਏ ਹਨ ਅਤੇ ਸ੍ਰੀਨਿਵਾਸ ਨੂੰ ਪੰਜਾਬ ਛੱਡ ਜਾਣ ਦੀ ਚਿਤਾਵਨੀ ਦਿੱਤੀ ਗਈ ਹੈ। ਭਾਜਪਾ ਤਜਿੰਦਰ ਸਿੰਘ ਸਰਾਂ ਨੇ ਚੰਡੀਗੜ੍ਹ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਹੈ। ਇਸ ਸਬੰਧੀ ਚੰਡੀਗੜ੍ਹ ਪੁਲਿਸ ਦਾ ਪੱਖ ਨਹੀਂ ਮਿਲ ਸਕਿਆ ਹੈ। ਸਾਹਮਣੇ ਆਈ ਚਿੱਠੀ ਵਿਚ ਖਾਲਿਸਤਾਨ ਜ਼ਿੰਦਾਬਾਦ, ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਏ ਹਨ।