#PUNJAB

ਮਸ਼ਹੂਰ ਪੰਜਾਬੀ ਗਾਇਕ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ

ਚੰਡੀਗੜ੍ਹ, 8 ਫਰਵਰੀ (ਪੰਜਾਬ ਮੇਲ)- ਦੁਨੀਆਂ ਭਰ ‘ਚ ਮਸ਼ਹੂਰ ਪੰਜਾਬੀ ਸਿੰਗਰ ਹਾਰਡੀ ਸੰਧੂ ‘ਤੇ ਪ੍ਰਸ਼ਾਸਨ ਦੀ ਵੱਡੀ ਗਾਜ ਡਿੱਗ ਗਈ ਹੈ। ਉਨ੍ਹਾਂ ਨੂੰ ਚੰਡੀਗੜ੍ਹ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਹੈ।
ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਸੈਕਟਰ 34 ‘ਚ ਇਕ ਫੈਸ਼ਨ ਸ਼ੋਅ ਦੌਰਾਨ ਉਨ੍ਹਾਂ ਨੇ ਪਰਫਾਰਮ ਕਰ ਰਹੇ ਸਨ, ਜਿਸ ਦੀ ਉਨ੍ਹਾਂ ਨੇ ਪ੍ਰਸ਼ਾਸਨ ਤੋਂ ਇਜਾਜ਼ਤ ਨਹੀਂ ਲਈ। ਇਸ ਕਾਰਨ ਉਨ੍ਹਾਂ ਨੂੰ ਚੰਡੀਗੜ੍ਹ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਹੈ।
ਜ਼ਿਕਰਯੋਗ ਹੈ ਕਿ ਹਾਰਡੀ ਸੰਧੂ ਦਾ ਨਾਂ ਪੂਰੀ ਦੁਨੀਆਂ ‘ਚ ਮਸ਼ਹੂਰ ਹੈ ਤੇ ਦੁਨੀਆਂ ਦੇ ਕੋਨੇ-ਕੋਨੇ ‘ਚ ਉਨ੍ਹਾਂ ਦੇ ਪ੍ਰਸ਼ੰਸਕ ਵਸਦੇ ਹਨ। ਉਸ ਨੇ ‘ਸੋਚ’, ‘ਨਾਂਹ ਗੋਰੀਏ’, ‘ਜੋਕਰ’, ‘ਕਿਆ ਬਾਤ ਐ’, ‘ਬੈਕਬੋਨ’, ‘ਬਿਜਲੀ-ਬਿਜਲੀ’ ਵਰਗੇ ਸੁਪਰਹਿੱਟ ਗੀਤਾਂ ਨਾਲ ਦਰਸ਼ਕਾਂ ਦੇ ਦਿਲਾਂ ‘ਚ ਇਖ ਵੱਖਰੀ ਪਛਾਣ ਬਣਾਈ ਹੋਈ ਹੈ।