ਨਵੀਂ ਦਿੱਲੀ, 7 ਜੁਲਾਈ (ਪੰਜਾਬ ਮੇਲ)- ਮਹਿਲਾ ਪਹਿਲਵਾਨਾਂ ਦੇ ਕਥਿਤ ਜਿਣਸੀ ਸ਼ੋਸ਼ਣ ਦੇ ਮਾਮਲੇ ਵਿਚ ਦਿੱਲੀ ਦੀ ਅਦਾਲਤ ਨੇ ਭਾਜਪਾ ਦੇ ਸੰਸਦ ਮੈਂਬਰ ਅਤੇ ਭਾਰਤੀ ਕੁਸ਼ਤੀ ਮਹਾਸੰਘ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੂੰ 18 ਜੁਲਾਈ ਨੂੰ ਤਲਬ ਕੀਤਾ ਹੈ। ਅਦਾਲਤ ਨੇ ਕਿਹਾ ਕਿ ਮੁਲਜ਼ਮ ਖ਼ਿਲਾਫ਼ ਕੇਸ ਨੂੰ ਅੱਗੇ ਵਧਾਉਣ ਲਈ ਕਾਫੀ ਸਬੂਤ ਹਨ। ਚਾਰਜਸ਼ੀਟ ਦਾ ਨੋਟਿਸ ਲੈਂਦਿਆਂ ਵਧੀਕ ਚੀਫ਼ ਮੈਟਰੋਪੋਲੀਟਨ ਮੈਜਿਸਟਰੇਟ ਹਰਜੀਤ ਸਿੰਘ ਜਸਪਾਲ ਨੇ ਬ੍ਰਿਜ ਭੂਸ਼ਨ ਨੂੰ 18 ਜੁਲਾਈ ਨੂੰ ਅਦਾਲਤ ਵਿਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ।