#AMERICA

ਮਿਸ਼ੀਗਨ ਸਟੇਟ ਯੂਨੀਵਰਸਿਟੀ ‘ਚ ਗੋਲੀਆਂ ਮਾਰ ਕੇ 3 ਵਿਦਿਆਰਥੀਆਂ ਦੀ ਹੱਤਿਆ ਕਰਨ ਵਾਲਾ ਸ਼ੱਕੀ ਦੋਸ਼ੀ ਦੋ ਹੋਰ ਸਕੂਲਾਂ ਨੂੰ ਨਿਸ਼ਾਨਾ ਬਣਾਉਣਾ ਚਾਹੁੰਦਾ ਸੀ : ਪੁਲਿਸ

ਸੈਕਰਾਮੈਂਟੋ, 16 ਫਰਵਰੀ (ਹੁਸਨ ਲੜੋਆ ਬੰਗਾ/ਪੰਜਾਬ ਮੇਲ)-ਬੰਦੂਕਧਾਰੀ ਜਿਸ ਨੇ ਮਿਸ਼ੀਗਨ ਸਟੇਟ ਯੂਨੀਵਰਸਿਟੀ ਵਿਚ ਗੋਲੀਆਂ ਚਲਾ ਕੇ 3 ਵਿਦਿਆਰਥੀਆਂ ਦੀ ਹੱਤਿਆ ਕਰ ਦਿੱਤੀ ਤੇ 5 ਹੋਰਨਾਂ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਹੈ, ਦੀ ਯੋਜਨਾ ਨਿਊਜਰਸੀ ਦੇ 2 ਹੋਰ ਸਕੂਲਾਂ ਉਪਰ ਹਮਲਾ ਕਰਨ ਦੀ ਸੀ। ਇਹ ਪ੍ਰਗਟਾਵਾ ਪੁਲਿਸ ਨੇ ਜਾਰੀ ਇਕ ਬਿਆਨ ਵਿਚ ਕੀਤਾ ਹੈ।

ਐਨਥਨੀ ਡਵੇਨ ਮੈਕਰੇ ਜਿਸ ਨੇ ਅੰਧਾਧੁੰਦ ਗੋਲੀਆਂ ਚਲਾਉਣ ਉਪਰੰਤ ਖੁਦ ਨੂੰ ਖਤਮ ਕਰ ਲਿਆ।

ਮਿਸ਼ੀਗਨ ਸਟੇਟ ਯੁਨੀਵਰਸਿਟੀ ਪੁਲਿਸ ਅਨੁਸਾਰ 43 ਸਾਲਾ ਐਨਥਨੀ ਡਵੇਨ ਮੈਕਰੇ ਨੇ ਸੋਮਵਾਰ ਦੀ ਸ਼ਾਮ ਨੂੰ ਯੂਨੀਵਰਸਿਟੀ ਵਿਚ ਅੰਧਾਧੁੰਦ ਗੋਲੀਆਂ ਚਲਾਉਣ ਉਪਰੰਤ ਖੁਦ ਨੂੰ ਵੀ ਗੋਲੀ ਮਾਰ ਕੇ ਖਤਮ ਕਰ ਲਿਆ ਸੀ। ਜਦੋਂ ਪੁਲਿਸ ਨੇ ਮੈਕਰੇ ਦੀ ਤਲਾਸ਼ੀ ਲਈ, ਤਾਂ ਉਸ ਦੀ ਜੇਬ ਵਿਚੋਂ ਇਕ ਨੋਟ ਮਿਲਿਆ, ਜਿਸ ਵਿਚ ਦੋ ਸਕੂਲਾਂ ਨੂੰ ਅਗਲਾ ਨਿਸ਼ਾਨਾ ਬਣਾਉਣ ਦਾ ਜ਼ਿਕਰ ਹੈ। ਜਦੋਂ ਉਸ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕੀਤੀਆਂ, ਤਾਂ ਵਿਦਿਆਰਥੀਆਂ ਨੇ ਖਿੜਕੀਆਂ ਵਿਚੋਂ ਛਾਲਾਂ ਮਾਰ ਕੇ ਆਪਣੇ ਆਪ ਨੂੰ ਬਚਾਉਣ ਦਾ ਯਤਨ ਕੀਤਾ। ਮਾਰੇ ਗਏ ਵਿਦਿਆਰਥੀਆਂ ਦੀ ਪਛਾਣ ਜੂਨੀਅਰ ਅਲੈਗਜੰਡਰੀਆ ਵਰਨਰ, ਜੂਨੀਅਰ ਐਰੀਲ ਐਂਡਰਸਨ ਤੇ ਸੋਫੋਮੋਰ ਬਰੀਅਨ ਫਰੈਜਰ ਵਜੋਂ ਹੋਈ ਹੈ।

Leave a comment