ਨਵੀਂ ਦਿੱਲੀ, 31 ਜਨਵਰੀ (ਪੰਜਾਬ ਮੇਲ)- ਭਾਰਤ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਮੁੰਬਈ ਅੱਤਵਾਦੀ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਦੀ ਜਲਦੀ ਹਵਾਲਗੀ ਲਈ ਅਮਰੀਕੀ ਅਧਿਕਾਰੀਆਂ ਨਾਲ ਕੰਮ ਕਰ ਰਿਹਾ ਹੈ।
ਅਮਰੀਕੀ ਸੁਪਰੀਮ ਕੋਰਟ ਨੇ 21 ਜਨਵਰੀ ਨੂੰ ਰਾਣਾ ਦੀ ਸਮੀਖਿਆ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ, ਜਿਸ ਨਾਲ ਉਸਦੀ ਭਾਰਤ ਹਵਾਲਗੀ ਦਾ ਰਾਹ ਪੱਧਰਾ ਹੋ ਗਿਆ ਸੀ। ਵਿਦੇਸ਼ ਮੰਤਰਾਲਾ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ, ”ਅਸੀਂ ਹੁਣ ਮੁੰਬਈ ਅੱਤਵਾਦੀ ਹਮਲੇ ਦੇ ਮੁਲਜ਼ਮ ਨੂੰ ਜਲਦ ਭਾਰਤ ਲਿਆਉਣ ਲਈ ਪ੍ਰਕਿਰਿਆਤਮਕ ਮੁੱਦਿਆਂ ‘ਤੇ ਅਮਰੀਕੀ ਪੱਖ ਨਾਲ ਕੰਮ ਕਰ ਰਹੇ ਹਾਂ।”
ਮੁੰਬਈ ਅੱਤਵਾਦੀ ਹਮਲਾ; ਦੋਸ਼ੀ ਤਹੱਵੁਰ ਰਾਣਾ ਦੀ ਹਵਾਲਗੀ ‘ਤੇ ਕੰਮ ਕਰ ਰਹੇ ਨੇ ਭਾਰਤ ਅਤੇ ਅਮਰੀਕਾ
