#PUNJAB

ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ ‘ਚ ਸਰਬਸੰਮਤੀ ਨਾਲ ਬਣੀ ਪੰਚਾਇਤ

ਸੰਗਰੂਰ, 5 ਅਕਤੂਬਰ (ਪੰਜਾਬ ਮੇਲ)- ਮੁੱਖ ਮੰਤਰੀ ਭਗਵੰਤ ਮਾਨ ਦੇ ਪਿਡ ਸਤੌਜ ਵਿਚ ਸਰਬਸੰਮਤੀ ਨਾਲ ਪੰਚਾਇਤ ਚੁਣ ਲਈ ਗਈ ਹੈ। ਸਤੌਜ ਪਿੰਡ ਵਿਚ ਸਰਬਸੰਮਤੀ ਨਾਲ ਹਰਬੰਸ ਸਿੰਘ ਹੈੱਪੀ ਨੂੰ ਸਰਪੰਚ ਚੁਣਿਆ ਗਿਆ ਹੈ। ਇਥੇ ਦੱਸਣਯੋਗ ਹੈ ਕਿ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੱਦੀ ਪਿੰਡ ਸਤੌਜ ਪਹੁੰਚ ਕੇ ਪਿੰਡ ਵਾਸੀਆਂ ਨੂੰ ਸਰਬਸੰਮਤੀ ਨਾਲ ਸਰਪੰਚ ਦੀ ਚੋਣ ਕਰਨ ਦੀ ਅਪੀਲ ਕੀਤੀ ਸੀ। ਸਰਪੰਚ ਦੀ ਚੋਣ ਲਈ 4 ਉਮੀਦਵਾਰ ਮੈਦਾਨ ਵਿਚ ਨਿਤਰੇ ਸਨ ਅਤੇ  ਮੁੱਖ ਮੰਤਰੀ ਮਾਨ ਦੀ ਅਪੀਲ ਮਗਰੋਂ ਦੋ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ ਸਨ।