#PUNJAB

ਮੂਸੇਵਾਲਾ ਕਤਲ ਕਾਂਡ: ਵਕੀਲਾਂ ਦੀ ਹੜਤਾਲ ਕਾਰਨ ਕੇਸ ਦੀ ਸੁਣਵਾਈ ਮੁਲਤਵੀ

ਮਾਨਸਾ, 27 ਜੁਲਾਈ (ਪੰਜਾਬ ਮੇਲ)- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਸਬੰਧੀ ਮਾਨਸਾ ਦੀ ਅਦਾਲਤ ‘ਚ ਵੀਡੀਓ ਕਾਨਫਰੰਸ ਰਾਹੀਂ ਮੁਲਜ਼ਮਾਂ ਦੀ ਪੇਸ਼ੀ ਸੀ ਪਰ ਕੇਸ ਨਾਲ ਸਬੰਧਤ ਦੀਪਕ ਮੁੰਡੀ, ਕਪਿਲ ਪੰਡਿਤ, ਦੀਪਕ ਟੀਨੂ ਅਤੇ ਜੱਗੂ ਭਗਵਾਨਪੁਰੀਆ ਪ੍ਰੋਡਕਸ਼ਨ ਵਾਰੰਟ ‘ਤੇ ਕਿਤੇ ਹੋਰ ਗਏ ਹੋਣ ਕਾਰਨ ਪੇਸ਼ ਨਾ ਹੋ ਸਕੇ। ਇਸੇ ਤਰ੍ਹਾਂ ਚੰਡੀਗੜ੍ਹ ਬਾਰ ਐਸੋਸੀਏਸ਼ਨ ਵੱਲੋਂ ਰਾਜ ਭਰ ‘ਚ ਦਿੱਤੇ ਬੰਦ ਦੇ ਸੱਦੇ ਕਾਰਨ ਮੂਸੇਵਾਲਾ ਦੇ ਵਕੀਲ ਵੀ ਅਦਾਲਤ ਵਿਚ ਪੇਸ਼ ਨਾ ਹੋ ਸਕੇ, ਜਿਸ ਕਾਰਨ ਗਵਾਹੀਆਂ ਸਿਰੇ ਨਾ ਚੜ੍ਹ ਸਕੀਆਂ। ਜ਼ਿਲ੍ਹਾ ਤੇ ਸੈਸ਼ਨ ਜੱਜ ਐੱਚ.ਐੱਸ. ਗਰੇਵਾਲ ਨੇ ਮਾਮਲੇ ਦੀ ਸੁਣਵਾਈ 16 ਅਗਸਤ ‘ਤੇ ਪਾ ਦਿੱਤੀ ਹੈ। ਪੇਸ਼ੀ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਦੱਸਿਆ ਕਿ ਅਗਲੀ ਪੇਸ਼ੀ ਮੌਕੇ ਗਵਾਹ ਪੇਸ਼ ਹੋਣਗੇ ਕਿਉਂਕਿ ਅੱਜ ਵਕੀਲਾਂ ਦੀ ਹੜਤਾਲ ਕਾਰਨ ਅਦਾਲਤ ਵਿਚ ਕੇਸ ਦੀ ਸੁਣਵਾਈ ਨਹੀਂ ਹੋ ਸਕੀ।