ਜਲੰਧਰ, 17 ਮਾਰਚ (ਪੰਜਾਬ ਮੇਲ)- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਕਿਲਕਾਰੀਆਂ ਗੂੰਜੀਆਂ ਹਨ। ਮਾਤਾ ਚਰਨ ਕੌਰ ਨੇ ਇਕ ਬੇਟੇ ਨੂੰ ਜਨਮ ਦਿੱਤਾ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਲੋਂ ਇਹ ਵੱਡੀ ਖ਼ੁਸ਼ਖ਼ਬਰੀ ਸਾਂਝੀ ਕੀਤੀ ਗਈ ਹੈ। ਮੂਸੇਵਾਲਾ ਦੇ ਪਿਤਾ ਵਲੋਂ ਆਪਣੇ ਸੋਸ਼ਲ ਮੀਡੀਆ ਪੇਜ ‘ਤੇ ਨਵਜੰਮੇ ਪੁੱਤਰ ਨਾਲ ਪੋਸਟ ਸ਼ਾਂਝੀ ਕਰਕੇ ਫੈਨਜ਼ ਨੂੰ ਖ਼ੁਸ਼ਖ਼ਬਰੀ ਦਿੱਤੀ ਗਈ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖਿਆ ਹੈ ਕਿ ਸ਼ੁਭਦੀਪ ਨੂੰ ਚਾਹੁਣ ਵਾਲੀਆਂ ਲੱਖਾਂ-ਕਰੋੜਾਂ ਰੂਹਾਂ ਦੀਆਂ ਅਸੀਸਾਂ ਨਾਲ ਅਕਾਲ ਪੁਰਖ ਨੇ ਸਾਡੀ ਝੋਲੀ ‘ਚ ਸ਼ੁਭ ਦਾ ਛੋਟਾ ਭਰਾ ਪਾਇਆ ਹੈ।