#INDIA

ਯਮਨ ‘ਚ ਨਿਮਿਸ਼ਾ ਨੂੰ ਮੌਤ ਦੀ ਸਜ਼ਾ: ਭਾਰਤ ਸਰਕਾਰ ਨੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ

ਨਵੀਂ ਦਿੱਲੀ, 2 ਜਨਵਰੀ (ਪੰਜਾਬ ਮੇਲ)- ਨਿਮਿਸ਼ਾ ਪ੍ਰਿਆ ਨੂੰ ਯਮਨ ਦੇ ਨੌਜਵਾਨ ਦੀ ਹੱਤਿਆ ਦੇ ਮਾਮਲੇ ‘ਚ ਮੌਤ ਦੀ ਸਜ਼ਾ ਸੁਣਾਈ ਗਈ ਹੈ। ਯਮਨ ਦੇ ਰਾਸ਼ਟਰਪਤੀ ਰਸ਼ਦ ਅਲ-ਅਲੀਮੀ ਨੇ ਸਜ਼ਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹੁਣ ਨਿਮਿਸ਼ਾ ਨੂੰ ਇੱਕ ਮਹੀਨੇ ਵਿਚ ਫਾਂਸੀ ਦਿੱਤੀ ਜਾਣੀ ਹੈ। ਉਦੋਂ ਤੋਂ ਭਾਰਤ ਸਰਕਾਰ ਨੇ ਵੀ ਨਿਮਿਸ਼ਾ ਦੀ ਸਜ਼ਾ ਮੁਆਫ਼ ਕਰਵਾਉਣ ਲਈ ਯਤਨ ਤੇਜ਼ ਕਰ ਦਿੱਤੇ ਹਨ।
ਯਮਨ ਵਿਚ ਭਾਰਤੀ ਨਰਸ ਨਿਮਿਸ਼ਾ ਪ੍ਰਿਆ ਨੂੰ ਦਿੱਤੀ ਮੌਤ ਦੀ ਸਜ਼ਾ ਦੇ ਮਾਮਲੇ ਵਿਚ ਭਾਰਤ ਸਰਕਾਰ ਨੇ ਇੱਕ ਵਾਰ ਫਿਰ ਮਦਦ ਦਾ ਭਰੋਸਾ ਦਿੱਤਾ ਹੈ। ਭਾਰਤ ਦੇ ਵਿਦੇਸ਼ ਮੰਤਰਾਲੇ ਵੱਲੋਂ ਐਕਸ ‘ਤੇ ਕੀਤੀ ਗਈ ਪੋਸਟ ‘ਚ ਕਿਹਾ ਗਿਆ ਹੈ ਕਿ ਸਰਕਾਰ ਇਸ ਮਾਮਲੇ ‘ਚ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੀ ਹੈ।
ਜ਼ਿਕਰਯੋਗ ਹੈ ਕਿ ਭਾਰਤੀ ਨਰਸ ਨਿਮਿਸ਼ਾ ਪ੍ਰਿਆ ਨੂੰ ਯਮਨ ਦੇ ਨੌਜਵਾਨ ਦੀ ਹੱਤਿਆ ਦੇ ਮਾਮਲੇ ‘ਚ ਮੌਤ ਦੀ ਸਜ਼ਾ ਸੁਣਾਈ ਗਈ ਹੈ। ਯਮਨ ਦੇ ਰਾਸ਼ਟਰਪਤੀ ਰਸ਼ਦ ਅਲ-ਅਲੀਮੀ ਨੇ ਸਜ਼ਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹੁਣ ਨਿਮਿਸ਼ਾ ਨੂੰ ਇੱਕ ਮਹੀਨੇ ਵਿਚ ਫਾਂਸੀ ਦਿੱਤੀ ਜਾਣੀ ਹੈ। ਉਦੋਂ ਤੋਂ ਭਾਰਤ ਸਰਕਾਰ ਨੇ ਵੀ ਨਿਮਿਸ਼ਾ ਦੀ ਸਜ਼ਾ ਮੁਆਫ਼ ਕਰਵਾਉਣ ਲਈ ਯਤਨ ਤੇਜ਼ ਕਰ ਦਿੱਤੇ ਹਨ। ਕਿਹਾ ਜਾ ਰਿਹਾ ਹੈ ਕਿ ਭਾਰਤ ਸਰਕਾਰ ਇਸ ਮਾਮਲੇ ‘ਚ ਯਮਨ ਸਰਕਾਰ ਨਾਲ ਗੱਲ ਕਰ ਸਕਦੀ ਹੈ।
ਕੇਰਲ ਦੇ ਪਲੱਕੜ ਜ਼ਿਲ੍ਹੇ ਦੇ ਕੋਲੇਨਗੋਡ ਦੀ ਰਹਿਣ ਵਾਲੀ ਨਰਸ ਨਿਮਿਸ਼ਾ ਪ੍ਰਿਆ 2008 ਵਿਚ ਆਪਣੇ ਮਾਤਾ-ਪਿਤਾ ਦੀ ਮਦਦ ਨਾਲ ਯਮਨ ਗਈ ਸੀ। ਉੱਥੇ ਉਸਨੇ ਕਈ ਹਸਪਤਾਲਾਂ ਵਿਚ ਕੰਮ ਕੀਤਾ। ਸਾਲ 2011 ਵਿਚ, ਉਹ ਭਾਰਤ ਵਾਪਸ ਆਈ ਅਤੇ ਕੇਰਲ ਦੇ ਟਾਮੀ ਥਾਮਸ ਨਾਲ ਵਿਆਹ ਕੀਤਾ। ਵਿਆਹ ਤੋਂ ਬਾਅਦ ਪਤੀ-ਪਤਨੀ ਯਮਨ ਵਾਪਸ ਆ ਗਏ। ਨਿਮਿਸ਼ਾ ਨੇ ਯਮਨ ਵਿਚ ਫਿਰ ਤੋਂ ਨਰਸਿੰਗ ਦਾ ਕੰਮ ਸ਼ੁਰੂ ਕੀਤਾ ਅਤੇ ਇੱਕ ਬੇਟੀ ਨੂੰ ਵੀ ਜਨਮ ਦਿੱਤਾ।
ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਨਿਮਿਸ਼ਾ ਦੀ ਮਦਦ ਦਾ ਭਰੋਸਾ ਦਿੱਤਾ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਉਹ ਨਰਸ ਪ੍ਰਿਆ ਨੂੰ ਪੂਰੀ ਸਹਾਇਤਾ ਪ੍ਰਦਾਨ ਕਰੇਗਾ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਅਸੀਂ ਨਿਮਿਸ਼ਾ ਪ੍ਰਿਆ ਦੇ ਮਾਮਲੇ ਤੋਂ ਜਾਣੂ ਹਾਂ। ਪ੍ਰਿਆ ਦਾ ਪਰਿਵਾਰ ਕਈ ਵਿਕਲਪਾਂ ‘ਤੇ ਵਿਚਾਰ ਕਰ ਰਿਹਾ ਹੈ। ਸਰਕਾਰ ਇਸ ਮਾਮਲੇ ਵਿਚ ਹਰ ਸੰਭਵ ਮਦਦ ਕਰ ਰਹੀ ਹੈ। ਅਸੀਂ ਹਰ ਤਰ੍ਹਾਂ ਦੀ ਕਾਨੂੰਨੀ ਮਦਦ ਪ੍ਰਦਾਨ ਕਰਾਂਗੇ।
ਇਸ ਤਰ੍ਹਾਂ ਹੋ ਸਕਦੀ ਹੈ ਮਾਫ਼ੀ!
ਯਮਨ ਦੇ ਕਾਨੂੰਨ ਅਨੁਸਾਰ, ਪ੍ਰਿਆ ਲਈ ਮੌਤ ਦੀ ਸਜ਼ਾ ਤੋਂ ਬਚਣ ਦਾ ਇੱਕੋ-ਇੱਕ ਰਸਤਾ ਮ੍ਰਿਤਕ ਦੇ ਪਰਿਵਾਰ ਨੂੰ ‘ਬਲੱਡ ਮਨੀ’ ਦੇ ਕੇ ਮਾਫ਼ੀ ਪ੍ਰਾਪਤ ਕਰਨਾ ਹੈ। ਇਸ ਦੇ ਲਈ ਪ੍ਰਿਆ ਦੀ ਮਾਂ ਯਮਨ ‘ਚ ਹੈ। ਪ੍ਰਿਆ ਨੂੰ ਬਚਾਉਣ ਲਈ ਸੇਵ ਨਿਮਿਸ਼ਾ ਪ੍ਰਿਆ ਐਕਸ਼ਨ ਕੌਂਸਲ ਦਾ ਗਠਨ ਕੀਤਾ ਗਿਆ ਹੈ। ਕੌਂਸਲ ਮੁਤਾਬਕ ਨਿਮਿਸ਼ਾ ਦੀ ਰਿਹਾਈ ਸਬੰਧੀ ਗੱਲਬਾਤ ਸ਼ੁਰੂ ਕਰਨ ਲਈ ਪਹਿਲਾਂ 40 ਹਜ਼ਾਰ ਡਾਲਰ ਦਿੱਤੇ ਜਾਣੇ ਸਨ। ਇਹ ਰਕਮ ਵਿਦੇਸ਼ ਮੰਤਰਾਲੇ ਰਾਹੀਂ ਯਮਨ ਸਥਿਤ ਭਾਰਤੀ ਦੂਤਾਵਾਸ ਨੂੰ ਦਿੱਤੀ ਜਾਵੇਗੀ।