ਵਾਸ਼ਿੰਗਟਨ, 24 ਅਗਸਤ (ਪੰਜਾਬ ਮੇਲ)- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅਮਰੀਕਾ ਦੇ ਕੌਮੀ ਸੁਰੱਖਿਆ ਸਲਾਹਕਾਰ (ਐੱਨ.ਐੱਸ.ਏ.) ਜੈਕ ਸੁਲੀਵਨ ਨਾਲ ਮੁਲਾਕਾਤ ਕੀਤੀ ਅਤੇ ਭਾਰਤ ਅਤੇ ਅਮਰੀਕਾ ਦੇ ਆਪਸੀ ਹਿੱਤਾਂ ਦੇ ਮਹੱਤਵਪੂਰਨ ਰਣਨੀਤਕ ਮਾਮਲਿਆਂ ‘ਤੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਤੋਂ ਇਕ ਦਿਨ ਪਹਿਲਾਂ ਭਾਰਤ ਅਤੇ ਅਮਰੀਕਾ ਨੇ ਆਪਣੀ ਕੌਮਾਂਤਰੀ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਦੋ ਵੱਡੇ ਸਮਝੌਤਿਆਂ ‘ਤੇ ਦਸਤਖਤ ਕੀਤੇ ਸਨ। ਸ਼੍ਰੀ ਰਾਜਨਾਥ ਸਿੰਘ ਦੋਵਾਂ ਦੇਸ਼ਾਂ ਵਿਚਾਲੇ ਵਿਆਪਕ ਵਿਸ਼ਵ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਅਮਰੀਕਾ ਦੇ ਦੌਰੇ ‘ਤੇ ਹਨ।