#PUNJAB

ਰਾਜਪਾਲ ਨੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਲਈ ਦਿੱਤੀ ਪ੍ਰਵਾਨਗੀ

ਚੰਡੀਗੜ੍ਹ, 23 ਦਸੰਬਰ (ਪੰਜਾਬ ਮੇਲ)- ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਵੱਲੋਂ ਮਗਨਰੇਗਾ ਦਾ ਨਾਮ ਬਦਲਣ ਅਤੇ ਬੁਨਿਆਦੀ ਢਾਂਚੇ ਵਿੱਚ ਕੀਤੇ ਬਦਲਾਅ ਵਿਰੁੱਧ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਲਈ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪ੍ਰਵਾਨਗੀ ਦੇ ਦਿੱਤੀ ਹੈ।

ਇਹ ਵਿਧਾਨ ਸਭਾ ਦਾ ਸੈਸ਼ਨ 30 ਦਸੰਬਰ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।