-ਸਹੀ ਸਮੇਂ ‘ਤੇ ਇਲਾਜ ਨਾ ਮਿਲਣ ਕਾਰਨ ਹੋਈ ਮੌਤ: ਵਕੀਲ
ਚੰਡੀਗੜ੍ਹ, 28 ਅਕਤੂਬਰ (ਪੰਜਾਬ ਮੇਲ)- ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਮੌਤ ਦੇ ਮਾਮਲੇ ਵਿਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਸੀ ਕਿ ਸਹੀ ਸਮੇਂ ‘ਤੇ ਇਲਾਜ ਨਾ ਮਿਲਣ ਕਾਰਨ ਗਾਇਕ ਦੀ ਮੌਤ ਹੋਈ ਸੀ। ਇਸ ਮਾਮਲੇ ਵਿਚ ਅਦਾਲਤ ਵਿਚ ਸੁਣਵਾਈ ਹੋਈ। ਅਦਾਲਤ ਨੇ ਇਸ ਮਾਮਲੇ ਵਿਚ ਕੇਂਦਰ ਸਰਕਾਰ, ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਤੇ ਕੌਮੀ ਮੈਡੀਕਲ ਕਮਿਸ਼ਨ ਨੂੰ ਨੋਟਿਸ ਜਾਰੀ ਕਰਕੇ ਹਾਦਸੇ ਤੋਂ ਲੈ ਕੇ ਇਲਾਜ ਮੁਹੱਈਆ ਕਰਵਾਉਣ ਬਾਰੇ ਜਾਣਕਾਰੀ ਮੰਗੀ ਹੈ। ਇਸ ਸਬੰਧੀ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਗਈ ਸੀ ਕਿ ਸਹੀ ਸਮੇਂ ‘ਤੇ ਸਹੀ ਇਲਾਜ ਨਾ ਮਿਲਣ ਕਾਰਨ ਰਾਜਵੀਰ ਦੀ ਮੌਤ ਹੋਈ ਹੈ। ਰਾਜਵੀਰ ਜਵੰਦਾ 27 ਸਤੰਬਰ ਨੂੰ ਬੱਦੀ ਨੇੜੇ ਹੋਏ ਸੜਕ ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋ ਗਿਆ ਸੀ ਤੇ ਉਹ 11 ਦਿਨ ਮੁਹਾਲੀ ਦੇ ਫੋਰਟਿਸ ਹਸਪਤਾਲ ‘ਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜਦਾ ਰਿਹਾ ਸੀ।
ਰਾਜਵੀਰ ਜਵੰਦਾ ਮਾਮਲਾ: ਹਾਈ ਕੋਰਟ ਵੱਲੋਂ 3 ਸੂਬਾ ਸਰਕਾਰਾਂ ਤੇ ਕੇਂਦਰ ਨੂੰ ਨੋਟਿਸ

