#INDIA

ਰਾਜਸਥਾਨ ਹਾਈਕੋਰਟ ਵੱਲੋਂ ਫਰਜ਼ੀ ਦਸਤਾਵੇਜ਼ਾਂ ਸਬੰਧੀ ਕੇਸ ‘ਚ ਆਸਾਰਾਮ ਨੂੰ ਜ਼ਮਾਨਤ

ਜੋਧਪੁਰ, 2 ਮਈ (ਪੰਜਾਬ ਮੇਲ)- ਸੁਪਰੀਮ ਕੋਰਟ ਵਿਚ ਆਪਣੀ ਜ਼ਮਾਨਤ ਲਈ ਸੂਚਨਾ ਦਾ ਅਧਿਕਾਰ ਤਹਿਤ ਫਰਜ਼ੀ ਜਵਾਬ ਪੇਸ਼ ਕਰਨ ਦੇ ਮਾਮਲੇ ਵਿਚ ਰਾਜਸਥਾਨ ਹਾਈ ਕੋਰਟ ਨੇ ਅਖੌਤੀ ਸਾਧ ਆਸਾਰਾਮ ਦੀ ਜ਼ਮਾਨਤ ਮਨਜ਼ੂਰ ਕਰ ਲਈ ਹੈ। ਹਾਈ ਕੋਰਟ ਦੇ ਜੋਧਪੁਰ ਬੈਂਚ ਦੇ ਜਸਟਿਸ ਕੁਲਦੀਪ ਮਾਥੁਰ ਨੇ ਕਿਹਾ ਕਿ ਸਿਖਰਲੀ ਅਦਾਲਤ ਅੱਗੇ ਪੇਸ਼ ਫਰਜ਼ੀ ਆਰ.ਟੀ.ਆਈ. ਜਵਾਬ ਘੜਨ ਵਿਚ ਪਟੀਸ਼ਨਰ ਦੀ ਸਿੱਧੀ ਭੂਮਿਕਾ ਨਹੀਂ ਸੀ ਅਤੇ ਉਸ ਵੱਲੋਂ ਕੀਤੇ ਗਏ ਕਥਿਤ ਅਪਰਾਧ ਮੈਜਿਸਟ੍ਰੇਟ ਵੱਲੋਂ ਵਿਚਾਰਨਯੋਗ ਹਨ। ਅਦਾਲਤ ਨੇ ਇਸ ਗੱਲ ਨੂੰ ਵੀ ਧਿਆਨ ਵਿਚ ਰੱਖਿਆ ਕਿ ਸਹਿ ਮੁਲਜ਼ਮ ਰਵੀਰਾਏ ਮਾਰਵਾਹ ਨੂੰ ਪਹਿਲਾਂ ਹੀ ਜ਼ਮਾਨਤ ਮਿਲ ਚੁੱਕੀ ਹੈ ਅਤੇ ਮੁਕੱਦਮੇ ਦੀ ਲੰਬੇ ਸਮੇਂ ਤੱਕ ਚੱਲਣ ਦੀ ਸੰਭਾਵਨਾ ਹੈ।

Leave a comment