#INDIA

ਰਾਜ ਦਾ ਦਰਜਾ ਬਹਾਲ ਨਾ ਹੋਇਆ ਤਾਂ ਸੁਪਰੀਮ ਕੋਰਟ ਜਾਵਾਂਗੇ: ਫਾਰੂਕ

ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਨੇ ਕੇਂਦਰ ਸਰਕਾਰ ‘ਤੇ ਮਸਲਾ ਹੱਲ ਨਾ ਕਰਨ ਦੇ ਦੋਸ਼ ਲਾਏ
ਅਨੰਤਨਾਗ, 21 ਜੂਨ (ਪੰਜਾਬ ਮੇਲ)- ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਨੇ ਅੱਜ ਕਿਹਾ ਕਿ ਜੇ ਜੰਮੂ-ਕਸ਼ਮੀਰ ਦਾ ਰਾਜ ਦਾ ਦਰਜਾ ਬਹਾਲ ਕਰਨ ਵਿਚ ਜ਼ਿਆਦਾ ਦੇਰੀ ਹੋਈ, ਤਾਂ ਉਨ੍ਹਾਂ ਦੀ ਪਾਰਟੀ ਸੁਪਰੀਮ ਕੋਰਟ ਦਾ ਰੁਖ਼ ਕਰੇਗੀ। ਕੋਕਰਨਾਗ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਫਾਰੂਕ ਨੇ ਕਿਹਾ ਕਿ ਲੋਕ ਚਾਹੁੰਦੇ ਹਨ ਕਿ ਜੰਮੂ ਤੇ ਕਸ਼ਮੀਰ ਦਾ ਰਾਜ ਦਾ ਦਰਜਾ ਬਹਾਲ ਹੋਵੇ। ਉਹ ਉਡੀਕ ਕਰ ਰਹੇ ਹਨ ਪਰ ਜੇ ਕੇਂਦਰ ਨੇ ਇਹ ਮਸਲਾ ਹੱਲ ਨਾ ਕੀਤਾ, ਤਾਂ ਉਨ੍ਹਾਂ ਕੋਲ ਸੁਪਰੀਮ ਕੋਰਟ ਜਾਣ ਤੋਂ ਇਲਾਵਾ ਕੋਈ ਬਦਲ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਇਸ ਮਾਮਲੇ ਨੂੰ ਤਰਜੀਹ ਦੇ ਆਧਾਰ ‘ਤੇ ਹੱਲ ਕਰਨਾ ਚਾਹੀਦਾ ਹੈ।