ਜੌਹਾਨਸਬਰਗ, 15 ਜੂਨ (ਪੰਜਾਬ ਮੇਲ)- ਦੱਖਣੀ ਅਫਰੀਕਾ ਵਿਚ ਦੋ ਹਫਤੇ ਪਹਿਲਾਂ ਹੋਈਆਂ ਆਮ ਚੋਣਾਂ ਵਿਚ ਅਫਰੀਕਨ ਨੈਸ਼ਨਲ ਕਾਂਗਰਸ (ਏਐੱਨਸੀ) ਨੂੰ 40 ਫੀਸਦੀ ਵੋਟਾਂ ਮਿਲਣ ਦੇ ਬਾਵਜੂਦ ਦੇਸ਼ ਦੀ ਸੰਸਦ ਨੇ ਸਿਰਿਲ ਰਾਮਫੋਸਾ ਨੂੰ ਪੰਜ ਸਾਲ ਦੇ ਹੋਰ ਕਾਰਜਕਾਲ ਲਈ ਰਾਸ਼ਟਰਪਤੀ ਚੁਣ ਲਿਆ ਹੈ। ਮੰਨਿਆ ਜਾ ਰਿਹਾ ਹੈ ਕਿ ਰਾਮਫੋਸਾ ਬੁੱਧਵਾਰ ਨੂੰ ਸਹੁੰ ਚੁੱਕਣ ਤੋਂ ਬਾਅਦ ਆਪਣੇ ਨਵੇਂ ਮੰਤਰੀ ਮੰਡਲ ਦਾ ਐਲਾਨ ਕਰਨਗੇ।