#INDIA

ਰਾਹੁਲ ਗਾਂਧੀ ਖ਼ਿਲਾਫ਼ ਮਾਣਹਾਨੀ ਕੇਸ ਦੀ ਸੁਣਵਾਈ 2 ਜੁਲਾਈ ਨੂੰ

ਸੁਲਤਾਨਪੁਰ (ਉੱਤਰ ਪ੍ਰਦੇਸ਼), 27 ਜੂਨ (ਪੰਜਾਬ ਮੇਲ)- ਸੁਲਤਾਨਪੁਰ ‘ਚ ਐੱਮ.ਪੀ.-ਐੱਮ.ਐੱਲ.ਏ. ਅਦਾਲਤ ਨੇ ਭਾਜਪਾ ਆਗੂ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ ‘ਚ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਅਗਲੀ ਸੁਣਵਾਈ ਮੌਕੇ ਨਿੱਜੀ ਤੌਰ ‘ਤੇ ਹਾਜ਼ਰ ਹੋਣ ਦਾ ਹੁਕਮ ਦਿੱਤਾ ਹੈ। ਅਗਲੀ ਸੁਣਵਾਈ 2 ਜੁਲਾਈ ਨੂੰ ਤੈਅ ਕੀਤੀ ਗਈ ਹੈ। ਇਹ ਕੇਸ ਭਾਜਪਾ ਆਗੂ ਵਿਜੈ ਮਿਸ਼ਰਾ ਵੱਲੋਂ ਦਰਜ ਕਰਵਾਇਆ ਗਿਆ ਸੀ। ਸ਼ਿਕਾਇਤਕਰਤਾ ਦੇ ਵਕੀਲ ਨੇ ਦੱਸਿਆ ਕਿ ਰਾਮ ਪ੍ਰਤਾਪ ਨਾਂ ਦੇ ਵਿਅਕਤੀ ਨੇ ਇਸ ਮਾਮਲੇ ‘ਚ ਖੁਦ ਨੂੰ ਧਿਰ ਬਣਾਏ ਜਾਣ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ‘ਚ ਰਾਮ ਪ੍ਰਤਾਪ ਨਾ ਤਾਂ ਪੀੜਤ ਹੈ ਤੇ ਨਾ ਹੀ ਇਸ ਮਾਮਲੇ ਨਾਲ ਉਨ੍ਹਾਂ ਦਾ ਕੋਈ ਲੈਣਾ-ਦੇਣਾ ਹੈ। ਉਨ੍ਹਾਂ ਦੱਸਿਆ ਕਿ ਇਸ ਮਗਰੋਂ ਅਦਾਲਤ ਨੇ ਰਾਮ ਪ੍ਰਤਾਪ ਦੀ ਅਰਜ਼ੀ ਰੱਦ ਕਰ ਦਿੱਤੀ।