#INDIA

ਰੂਸ ਤੋਂ ਕੱਚੇ ਤੇਲ ਦੀ ਖਰੀਦ ਨੂੰ ਲੈ ਕੇ ਪੱਛਮੀ ਦੇਸ਼ਾਂ ਵੱਲੋਂ ਕੀਤੀ ਜਾ ਰਹੀ ਭਾਰਤ ਦੀ ਆਲੋਚਨਾ ਦਾ ਜੈਸ਼ੰਕਰ ਨੇ ਯੂਰਪੀ ਦੇਸ਼ਾਂ ਨੂੰ ਦਿੱਤਾ ਕਰਾਰਾ ਜਵਾਬ

ਨਵੀਂ ਦਿੱਲੀ, 13 ਜੂਨ (ਪੰਜਾਬ ਮੇਲ)- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਰੂਸ-ਯੂਕਰੇਨ ਯੁੱਧ ਦਰਮਿਆਨ ਰੂਸ ਤੋਂ ਕੱਚੇ ਤੇਲ ਦੀ ਖਰੀਦ ਨੂੰ ਲੈ ਕੇ ਪੱਛਮੀ ਦੇਸ਼ਾਂ ਵੱਲੋਂ ਕੀਤੀ ਜਾ ਰਹੀ ਭਾਰਤ ਦੀ ਆਲੋਚਨਾ ਦਾ ਕਰਾਰਾ ਜਵਾਬ ਦਿੱਤਾ ਹੈ। ਫਿਨਲੈਂਡ ਵਿੱਚ ਆਯੋਜਿਤ ‘ਕੁਲਤਾਰੰਤਾ ਟਾਕਸ’ ਪ੍ਰੋਗਰਾਮ ਦੌਰਾਨ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਪੱਛਮੀ ਦੇਸ਼ਾਂ ਦੇ ਦੋਹਰੇ ਰਵੱਈਏ ਨੂੰ ਬੇਨਕਾਬ ਕੀਤਾ। ਉਨ੍ਹਾਂ ਕਿਹਾ ਕਿ ਤੁਸੀਂ ਉਨ੍ਹਾਂ ਦੇਸ਼ਾਂ ਨੂੰ ਹਥਿਆਰ ਵੇਚਦੇ ਹੋ ਜਿਨ੍ਹਾਂ ਦੀ ਵਰਤੋਂ ਭਾਰਤ ‘ਤੇ ਹਮਲਿਆਂ ਲਈ ਕੀਤੀ ਜਾਂਦੀ ਹੈ, ਜਦੋਂ ਕਿ ਭਾਰਤ ਨੇ ਕਦੇ ਵੀ ਯੂਰਪ ਦੀ ਸੁਰੱਖਿਆ ਨੂੰ ਖਤਰੇ ਵਿੱਚ ਨਹੀਂ ਪਾਇਆ। ਵਿਦੇਸ਼ ਮੰਤਰੀ ਨੇ ਸਾਫ਼ ਕੀਤਾ ਕਿ ਭਾਰਤ ਆਪਣੀਆਂ ਊਰਜਾ ਲੋੜਾਂ ਅਤੇ ਰਾਸ਼ਟਰੀ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਹੀ ਫੈਸਲੇ ਲੈਂਦਾ ਹੈ। ਇਸ ਪ੍ਰੋਗਰਾਮ ਵਿੱਚ ਫਿਨਲੈਂਡ ਦੀ ਵਿਦੇਸ਼ ਮੰਤਰੀ ਐਲੀਨਾ ਵਾਲਟੋਨਨ ਅਤੇ ਯੂਏਈ ਦੀ ਸਹਾਇਕ ਵਿਦੇਸ਼ ਮੰਤਰੀ ਲਾਨਾ ਨੁਸੈਬੇਹ ਵੀ ਮੌਜੂਦ ਸਨ।