#EUROPE

ਰੋਮਾਨੀਆ ‘ਚ ਰੇਲ ਹਾਦਸਾ, 15 ਲੋਕ ਜ਼ਖਮੀ

ਬੁਖਾਰੇਸਟ, 20 ਜੁਲਾਈ (ਪੰਜਾਬ ਮੇਲ)- ਰੋਮਾਨੀਆ ਦੀ ਰਾਜਧਾਨੀ ਬੁਖਾਰੇਸਟ ‘ਚ ਬਸਰਾਬ ਸਟੇਸ਼ਨ ਨੇੜੇ ਇਕ ਇੰਜਣ ਅਤੇ ਇਕ ਯਾਤਰੀ ਰੇਲਗੱਡੀ ਵਿਚਾਲੇ ਹੋਈ ਟੱਕਰ ਵਿਚ 15 ਲੋਕ ਜ਼ਖਮੀ ਹੋ ਗਏ। ਸਥਾਨਕ ਮੀਡੀਆ ਨੇ ਇਹ ਜਾਣਕਾਰੀ ਦਿੱਤੀ।
ਐਮਰਜੈਂਸੀ ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ‘ਚ ਗੰਭੀਰ ਰੂਪ ਨਾਲ ਜ਼ਖਮੀ 8 ਲੋਕਾਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਡਾਕਟਰਾਂ ਸਮੇਤ 10 ਫਾਇਰ ਫਾਈਟਰਾਂ ਨੂੰ ਐਂਬੂਲੈਂਸ ਸਮੇਤ ਮੌਕੇ ‘ਤੇ ਭੇਜਿਆ ਗਿਆ। ਰੋਮਾਨੀਆ ਰੇਲਵੇ ਦੀ ਜਾਂਚ ਏਜੰਸੀ ਨੇ ਕਿਹਾ ਕਿ ਉਹ ਹਾਦਸੇ ਦੀ ਵਿਸਤ੍ਰਿਤ ਜਾਂਚ ਕਰੇਗੀ।