ਨਵੀਂ ਦਿੱਲੀ, 11 ਜੁਲਾਈ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਸਾਲ 2021 ਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਦੀ ਅੰਤ੍ਰਿਮ ਜ਼ਮਾਨਤ 26 ਸਤੰਬਰ ਤੱਕ ਵਧਾ ਦਿੱਤੀ ਹੈ। ਕੇਂਦਰੀ ਮੰਤਰੀ ਅਜੈ ਕੁਮਾਰ ਮਿਸ਼ਰਾ ਦਾ ਪੁੱਤਰ ਆਸ਼ੀਸ਼ ਮਿਸ਼ਰਾ 2021 ਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਮੁਲਜ਼ਮ ਹੈ। ਇਸ ਹਿੰਸਾ ਵਿਚ ਅੱਠ ਜਾਨਾਂ ਗਈਆਂ ਸਨ। ਜਸਟਿਸ ਸੂਰਿਆਕਾਂਤ ਅਤੇ ਜਸਟਿਸ ਦੀਪਾਂਕਰ ਦੱਤਾ ਦੇ ਬੈਂਚ ਨੇ ਕਿਹਾ ਕਿ ਮਾਮਲੇ ਦੀ ਸੁਣਵਾਈ ਜਾਰੀ ਹੈ।