#Featured

‘ਲਿਵ-ਇਨ’ ਸਬੰਧਾਂ ਦੀ ਰਜਿਸਟਰੇਸ਼ਨ ਲਈ ਨਿਯਮ ਬਣਾਉਣ ‘ਤੇ ਜ਼ੋਰ

ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ
ਨਵੀਂ ਦਿੱਲੀ, 28 ਫਰਵਰੀ (ਪੰਜਾਬ ਮੇਲ)- ਸੁਪਰੀਮ ਕੋਰਟ ਵਿਚ ਜਨਹਿੱਤ ਪਟੀਸ਼ਨ ਦਾਇਰ ਕਰ ਕੇ ਕੇਂਦਰ ਸਰਕਾਰ ਨੂੰ ‘ਲਿਵ-ਇਨ’ ਸਬੰਧਾਂ ਦੀ ਰਜਿਸਟਰੇਸ਼ਨ ਲਈ ਨਿਯਮ ਬਣਾਉਣ ਦੇ ਨਿਰਦੇਸ਼ ਦੇਣ ਦੀ ਅਪੀਲ ਕੀਤੀ ਗਈ ਹੈ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਅਜਿਹੇ ਸਬੰਧਾਂ ਨਾਲ ਸਮਾਜ ਵਿਚ ਜਬਰ-ਜਨਾਹ ਤੇ ਹੱਤਿਆ ਵਰਗੇ ਕੇਸਾਂ ਵਿਚ ਵਾਧਾ ਹੋ ਰਿਹਾ ਹੈ। ਇਹ ਪਟੀਸ਼ਨ ਵਕੀਲ ਮਮਤਾ ਰਾਣੀ ਵੱਲੋਂ ਦਾਇਰ ਕੀਤੀ ਗਈ ਹੈ, ਜਿਸ ਵਿਚ ਲਿਵ-ਇਨ ਪਾਰਟਨਰ ਆਫਤਾਬ ਪੂਨਾਵਾਲਾ ਵੱਲੋਂ ਸ਼ਰਧਾ ਵਾਲਕਾਰ ਦੀ ਕੀਤੀ ਗਈ ਕਥਿਤ ਹੱਤਿਆ ਦਾ ਜ਼ਿਕਰ ਕਰਦਿਆਂ ਇਸ ਤਰ੍ਹਾਂ ਦੇ ਰਿਸ਼ਤਿਆਂ ਦੀ ਰਜਿਸ਼ਟਰੇਸ਼ਨ ਲਈ ਦਿਸ਼ਾ ਨਿਰਦੇਸ਼ ਤਿਆਰ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ।

Leave a comment