#PUNJAB

ਲੁਧਿਆਣਾ ‘ਚ ਐੱਨ.ਆਰ.ਆਈ. ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਲੁਧਿਆਣਾ, 18 ਜੁਲਾਈ (ਪੰਜਾਬ ਮੇਲ)- ਇਥੋਂ ਦੀ ਠਾਕੁਰ ਕਲੋਨੀ ‘ਚ ਸੋਮਵਾਰ ਰਾਤ ਐੱਨ.ਆਰ.ਆਈ. ਦੀ ਮੋਟਰਸਾਈਕਲ ਸਵਾਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਦੋਂ ਹੱਤਿਆ ਕਰ ਦਿੱਤੀ, ਜਦੋਂ ਉਹ ਮੋਟਰਸਾਈਕਲ ‘ਤੇ ਘਰ ਜਾ ਰਿਹਾ ਸੀ। ਮ੍ਰਿਤਕ ਦੀ ਪਛਾਣ 42 ਸਾਲਾ ਬਰਿੰਦਰ ਸਿੰਘ ਵਜੋਂ ਹੋਈ ਹੈ। ਲਲਤੋਂ ਪੁਲਿਸ ਚੌਕੀ ਦੇ ਇੰਚਾਰਜ ਏ.ਐੱਸ.ਆਈ. ਰਵਿੰਦਰ ਕੁਮਾਰ ਨੇ ਦੱਸਿਆ ਕਿ ਬਰਿੰਦਰ ਸਿੰਘ ਆਪਣੇ ਨੌਕਰ ਸਮੇਤ ਫਾਰਮ ਹਾਊਸ ਤੋਂ ਲਲਤੋਂ ਕਲਾਂ ਸਥਿਤ ਆਪਣੇ ਘਰ ਜਾ ਰਿਹਾ ਸੀ ਕਿ ਰਸਤੇ ਵਿਚ ਦੋ ਮੋਟਰਸਾਈਕਲ ਸਵਾਰਾਂ ਨੇ ਉਸ ਨੂੰ ਰੋਕ ਲਿਆ। ਉਨ੍ਹਾਂ ਨੇ ਆਪਣੇ ਮੂੰਹ ਢਕੇ ਹੋਏ ਸਨ ਅਤੇ ਕਥਿਤ ਤੌਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਉਸ ਨੂੰ ਡੀ.ਐੱਮ.ਸੀ. ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੇ ਦਮ ਤੋੜ ਦਿੱਤਾ। ਹਮਲੇ ਵਿਚ ਨੌਕਰ ਵੀ ਜ਼ਖਮੀ ਹੋ ਗਿਆ। ਮੁੱਢਲੀ ਜਾਂਚ ਵਿਚ ਇਹ ਕਤਲ ਨਿੱਜੀ ਰੰਜਿਸ਼ ਕਾਰਨ ਹੋਇਆ ਲੱਗਦਾ ਹੈ।

Leave a comment